Skip to content
Friday, December 20, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
May
14
ਪੰਜਾਬ ਪੁਲਿਸ ਨੂੰ ਪਈ ਹੱਥਾਂ ਪੈਰਾਂ ਦੀ, ਰਾਜਸਥਾਨ ਪੁਲਿਸ ਨੇ ਕੀਤਾ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ਖਿਲਾਫ ਕੇਸ ਦਰਜ਼
Crime
Latest News
National
Punjab
ਪੰਜਾਬ ਪੁਲਿਸ ਨੂੰ ਪਈ ਹੱਥਾਂ ਪੈਰਾਂ ਦੀ, ਰਾਜਸਥਾਨ ਪੁਲਿਸ ਨੇ ਕੀਤਾ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ਖਿਲਾਫ ਕੇਸ ਦਰਜ਼
May 14, 2024
Voice of Punjab
ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਕੰਮ ਕਰਦੇ 10 ਪੁਲਿਸ ਮੁਲਾਜ਼ਮਾਂ ਖਿਲਾਫ ਐੱਫ.ਆਈ.ਆਰ. ‘ਚ ਪੁਲਿਸ ਵਾਲਿਆਂ ‘ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਰਾਜਸਥਾਨ ਪੁਲਿਸ ਦਾ ਕਹਿਣਾ ਹੈ ਕਿ ਲੁਧਿਆਣਾ ਸਿਟੀ ਪੁਲਿਸ ਨੇ ਜੋਧਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਅਗਵਾ ਕੀਤਾ ਹੈ। ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਹੋਣ ਦਾ ਦਾਅਵਾ ਕਰਦਿਆਂ ਉਸ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਇਆ ਗਿਆ।
ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਅਤੇ ਹੋਰ ਪੁਲੀਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਅਤੇ ਹੋਰਾਂ ਖ਼ਿਲਾਫ਼ ਰਾਜਸਥਾਨ ਦੇ ਜੋਧਪੁਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਪੁਲਿਸ ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸ ਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲਿਸ ਨੇ ਉਨ੍ਹਾਂ ਦੇ ਲੜਕੇ ਨੂੰ ਝਾਂਵਰ ਇਲਾਕੇ ਵਿੱਚੋਂ ਅਗਵਾ ਕਰਕੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਉਸ ਨੂੰ ਕੇਸ ਵਿੱਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ। ਇਨ੍ਹਾਂ ‘ਚ ਮਨਵੀਰ ਪੁਲਿਸ ਵਾਲਿਆਂ ਨਾਲ ਕਾਰ ‘ਚ ਰਾਜਸਥਾਨ ਤੋਂ ਪੰਜਾਬ ਜਾਂਦੇ ਹੋਏ ਨਜ਼ਰ ਆ ਰਹੇ ਹਨ।
Post navigation
ਅੱਲੜ੍ਹ ਕੁੜੀਆਂ ਨੂੰ ਫਸਾ ਕੇ ਕਰਵਾਉਂਦਾ ਸੀ ਦੇਹ ਵਪਾਰ, ਨਾਬਾਲਗ ਕੁੜੀ ਨੇ ਗੰਦੇ ਕੰਮ ਕਰਨ ਤੋਂ ਇਨਕਾਰ ਕੀਤਾ ਤਾਂ ਕ+ਤਲ ਕਰ ਕੇ ਭੱਜ ਗਿਆ, ਅੱਜ 18 ਸਾਲ ਬਾਅਦ ਆਇਆ ਕਾਬੂ
3 ਨਬਾਲਿਕ ਕੁੜੀਆਂ ਇੱਕਠੀਆਂ ਸਕੂਲ਼ੋਂ ਹੋਈਆ ਲਾਪਤਾ, ਦਿੱਤੀ ਜ਼ਰੂਰੀ ਕੰਮ ਦੀ ਅਰਜ਼ੀ, ਨਹੀਂ ਪਹੁੰਚੀਆ ਘਰ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us