ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਪੁਲਿਸ ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸ ਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।