ਡੀਜ਼ਲ ਵਾਲਾ ਪਰਾਂਠਾ’ ਨਾਂ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ (ਹੋ ਰਿਹਾ ਹੈ। ਹੁਣ ਇਸ ਮਾਮਲੇ ਦੀ ਸੱਚਾਈ ਸਾਹਮਣੇ ਆ ਗਈ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਵੀ ਮਾਮਲੇ ਦੀ ਜਾਂਚ ਕੀਤੀ ਅਤੇ ਢਾਬੇ ‘ਤੇ ਛਾਪਾ ਮਾਰਿਆ। ਇਸ ਮਾਮਲੇ ਵਿੱਚ ਢਾਬਾ ਮਾਲਕ ਨੇ ਮੁਆਫੀ ਵੀ ਮੰਗ ਲਈ ਹੈ ਅਤੇ ਪਰਾਂਠਾ ਬਣਾਉਣ ਦੀ ਸੱਚਾਈ ਵੀ ਦੱਸੀ ਹੈ।
ਦਰਅਸਲ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਇਹ ਪਰਾਠਾ ਡੀਜ਼ਲ ‘ਚ ਤਲਿਆ ਗਿਆ ਹੈ।
ਹਾਲਾਂਕਿ, ਅਜਿਹਾ ਨਹੀਂ ਇਹ ਵੀਡੀਓ ਚੰਡੀਗੜ੍ਹ ਦੇ ਸੈਕਟਰ 22 ਦੀ ਮਾਰਕੀਟ ਵਿੱਚ ਸਥਿਤ ਇੱਕ ਢਾਬੇ ਦੀ ਹੈ। ਕੁਝ ਦਿਨ ਪਹਿਲਾਂ ਇਕ ਫੂਡ ਬਲਾਗਰ ਨੇ ਇਸ ਨੂੰ ਸ਼ੂਟ ਕੀਤਾ ਅਤੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ।
ਇਸ ਵੀਡੀਓ ਦੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਸਿਹਤ ਵਿਭਾਗ ਵੀ ਅਲਰਟ ਮੋਡ ‘ਤੇ ਆ ਗਿਆ ਹੈ। ਹੁਣ ਸਿਹਤ ਵਿਭਾਗ ਦੀ ਟੀਮ ਨੇ ਢਾਬੇ ਦਾ ਦੌਰਾ ਕਰਕੇ ਜਾਂਚ ਕੀਤੀ ਹੈ ਅਤੇ ਚਲਾਨ ਵੀ ਜਾਰੀ ਕਰ ਦਿੱਤਾ ਹੈ।