ਜਿਸ ਨੂੰ ਕਹਿੰਦਾ ਸੀ ਮੇਰਾ ਸੱਚਾ ਪਿਆਰ ਆ, Love Marriage ਤੋਂ ਬਾਅਦ ਉਸ ‘ਤੇ ਹੀ ਕਰਨ ਲੱਗਾ ਸ਼ੱਕ, ਸਿਰ ‘ਚ ਸਰੀਏ ਮਾਰ-ਮਾਰ ਕੀਤਾ ਕ+ਤ+ਲ

ਜਿਸ ਨੂੰ ਕਹਿੰਦਾ ਸੀ ਮੇਰਾ ਸੱਚਾ ਪਿਆਰ ਆ, Love Marriage ਤੋਂ ਬਾਅਦ ਉਸ ‘ਤੇ ਹੀ ਕਰਨ ਲੱਗਾ ਸ਼ੱਕ, ਸਿਰ ‘ਚ ਸਰੀਏ ਮਾਰ-ਮਾਰ ਕੀਤਾ ਕ+ਤ+ਲ

ਵੀਓਪੀ ਬਿਊਰੋ- ਸ਼ੱਕ ਕਈ ਵਾਰ ਸਾਡੀ ਜ਼ਿੰਦਗੀ ਤਬਾਹ ਕਰ ਦਿੰਦਾ ਹੈ ਅਤੇ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਮਾਮਲੇ ਨਾਲ ਜਾਣੂ ਕਰਵਾ ਰਹੇ ਹਾਂ। ਚਰਿੱਤਰ ‘ਤੇ ਸ਼ੱਕ ਹੋਣ ਕਾਰਨ ਗਿੱਦੜਬਾਹਾ ‘ਚ ਇਕ ਨੌਜਵਾਨ ਨੇ ਆਪਣੀ ਪਤਨੀ ਦਾ ਸਿਰ ‘ਤੇ ਲੋਹੇ ਦੇ ਹਥਿਆਰ ਨਾਲ ਵਾਰ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕਾ ਦੇ ਪਿਤਾ ਸੰਦੀਪ ਕੁਮਾਰ ਵਾਸੀ ਧਨੌਲਾ ਨੇ ਦੱਸਿਆ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ (30) ਦੇ 6 ਸਾਲ ਪਹਿਲਾਂ ਮਲੋਟ ਹਾਲ ਵਾਸੀ ਗਿੱਦੜਬਾਹਾ ਦੇ ਇੰਦਰਜੀਤ ਸਿੰਘ ਉਰਫ਼ ਇੰਦੂ ਨਾਲ ਪ੍ਰੇਮ ਸਬੰਧ ਸਨ। ਜਵਾਈ ਇੰਦਰਜੀਤ ਸਿੰਘ ਹਰਪ੍ਰੀਤ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ ਅਤੇ ਇਸ ਕਾਰਨ ਉਹ ਅਕਸਰ ਉਸ ਦੀ ਕੁੱਟਮਾਰ ਕਰਦਾ ਸੀ। ਮੰਗਲਵਾਰ ਨੂੰ ਉਸ ਦੀ ਲੜਕੀ ਹਰਪ੍ਰੀਤ ਨੇ ਫੋਨ ਕਰਕੇ ਦੱਸਿਆ ਕਿ ਉਸ ਦਾ ਪਤੀ ਇੰਦਰਜੀਤ ਸਿੰਘ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਹੈ।

ਕੁਝ ਦੇਰ ਬਾਅਦ ਜਦੋਂ ਉਹ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਸਥਿਤ ਹਰਪ੍ਰੀਤ ਕੌਰ ਦੇ ਘਰ ਪਹੁੰਚਿਆ ਤਾਂ ਉਸ ਦਾ ਜਵਾਈ ਇੰਦਰਜੀਤ ਸਿੰਘ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ। ਇਸ ਦੌਰਾਨ ਇੰਦਰਜੀਤ ਸਿੰਘ ਨੇ ਹਰਪ੍ਰੀਤ ਕੌਰ ਦੇ ਸਿਰ ਅਤੇ ਬਾਂਹ ‘ਤੇ ਲੋਹੇ ਦੀ ਚੀਜ਼ ਨਾਲ ਤਿੰਨ ਵਾਰ ਕੀਤੇ, ਜਿਸ ਕਾਰਨ ਹਰਪ੍ਰੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇੰਦਰਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ।

ਥਾਣਾ ਗਿੱਦੜਬਾਹਾ ਦੇ ਇੰਚਾਰਜ ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਨੀਲ ਕੁਮਾਰ ਦੇ ਬਿਆਨਾਂ ’ਤੇ ਮੁਲਜ਼ਮ ਇੰਦਰਜੀਤ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ

error: Content is protected !!