ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਹੁਣ ਪ੍ਰਸਾਦ ‘ਚ ਮਿਲਣਗੇ ‘ਪੌਦੇ’, ਗਲੋਬਲ ਵਾਰਮਿੰਗ ਤੋਂ ਬਚਣ ਲਈ ਪਹਿਲ

ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਹੁਣ ਪ੍ਰਸਾਦ ‘ਚ ਮਿਲਣਗੇ ‘ਪੌਦੇ’, ਗਲੋਬਲ ਵਾਰਮਿੰਗ ਤੋਂ ਬਚਣ ਲਈ ਪਹਿਲ

ਵੀਓਪੀ ਬਿਊਰੋ- ਜੰਮੂ-ਕਸ਼ਮੀਰ ਵਿੱਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਵਿੱਚ, ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਪ੍ਰਸਾਦ ਵਜੋਂ ਇੱਕ ਬੂਟਾ (ਪੌਦਾ) ਦਿੱਤਾ ਜਾਵੇਗਾ। ਸ਼੍ਰੀ ਮਾਤਾ ਵੈਸ਼ਨੋ ਦੇਵੀ ਦਾ ਇਹ ਮੰਦਰ ਰਾਜ ਦੇ ਰਿਆਸੀ ਜ਼ਿਲ੍ਹੇ ਦੇ ਕਟੜਾ ਸ਼ਹਿਰ ਦੀ ਤ੍ਰਿਕੁਟਾ ਪਹਾੜੀਆਂ ‘ਤੇ ਸਥਿਤ ਹੈ।

ਮਾਤਾ ਵੈਸ਼ਨੋ ਦੇਵੀ ਸ਼੍ਰਾਈਨ ਬੋਰਡ ਦੇ ਸਹਾਇਕ ਵਣ ਸੰਰਖਿਅਕ ਵਿਨੈ ਖਜੂਰੀਆ ਨੇ ਕਿਹਾ, “ਨਿਹਾਰਿਕਾ ਭਵਨ ਵਿਖੇ ਇੱਕ ਕਿਓਸਕ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜੋ ਸ਼ਰਧਾਲੂਆਂ ਨੂੰ ਪ੍ਰਸਾਦ ਵਜੋਂ ਬੂਟੇ ਪ੍ਰਦਾਨ ਕਰੇਗਾ।

ਉਨ੍ਹਾਂ ਕਿਹਾ ਕਿ ਇਹ ਪਹਿਲ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ ਅਤੇ ‘ਧਰਤੀ’ ਨੂੰ ਜਲਵਾਯੂ ਤਬਦੀਲੀ ਅਤੇ ਗਲੋਬਲ ਵਾਰਮਿੰਗ ਤੋਂ ਬਚਾਉਣ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ, “ਨਿਸ਼ਚਿਤ ਟੀਚੇ ਅਨੁਸਾਰ ਹਰ ਸਾਲ ਫੁੱਲਾਂ ਦੀ ਖੇਤੀ ਦੇ ਦੋ ਤੋਂ ਤਿੰਨ ਲੱਖ ਪੌਦੇ ਅਤੇ ਇੱਕ ਲੱਖ ਤੋਂ ਵੱਧ ਜੰਗਲੀ ਕਿਸਮਾਂ ਦੇ ਪੌਦੇ ਲਗਾਏ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਬੋਰਡ ਰਸਮੀ ਤੌਰ ‘ਤੇ ਵੈਸ਼ਨੋ ਦੇਵੀ ਮੰਦਰ ਜਾਣ ਵਾਲੇ ਸ਼ਰਧਾਲੂਆਂ ਨੂੰ ‘ਪ੍ਰਸ਼ਾਦ’ ਵਜੋਂ ਬੂਟੇ ਦੇਣਾ ਸ਼ੁਰੂ ਕਰ ਦੇਵੇਗਾ। ਮਾਤਾ ਰਾਣੀ ਦੇ ਆਸ਼ੀਰਵਾਦ ਵਜੋਂ ਸ਼ਰਧਾਲੂ ਆਪਣੇ ਨਾਲ ਬੂਟੇ ਲੈ ਸਕਦੇ ਹਨ।

error: Content is protected !!