17 ਸਾਲ ਦੇ ਮੁੰਡੇ ਨੇ ਬੀਜੇਪੀ ਨੂੰ 8 ਵਾਰ ਪਾਈ ਵੋਟ, ਬਣਾਈ ਵੀਡੀਓ ਵਾਇਰਲ ਹੋਈ ਤਾਂ ਪੁਲਿਸ ਨੇ ਚੁੱਕ ਲਿਆ ਘਰ ਤੋਂ

ਉਤਰਪ੍ਰਦੇਸ਼ ਦੇ ਫਾਰੂਖਾਬਾਦ ਲੋਕ ਸਭਾ ਸੀਟ ਅਧੀਨ ਇੱਕ ਪੋਲਿੰਗ ਬੂਥ ‘ਤੇ ਵੋਟ ਪਾਉਣ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇਥੇ 13 ਮਈ ਨੂੰ ਪਈਆਂ Lok Sabha Election 2024 ਲਈ ਚੌਥੇ ਗੇੜ ਦੀਆਂ ਵੋਟਾਂ ਦੌਰਾਨ ਇੱਕ 17 ਸਾਲਾ ਨੌਜਵਾਨ ਨੇ 8 ਵਾਰੀ ਵੋਟ ਪਾਈ। ਵਾਇਰਲ ਵੀਡੀਓ ਵਿੱਚ ਨੌਜਵਾਨ ਭਾਰਤੀ ਜਨਤਾ ਪਾਰਟੀ (BJP) ਨੂੰ ਵੋਟ ਪਾਉਂਦਾ ਵਿਖਾਈ ਦੇ ਰਿਹਾ ਹੈ।

ਯੂਪੀ ਦੇ ਮੁੱਖ ਚੋਣ ਅਧਿਕਾਰੀ ਨਵਦੀਪ ਰਿਣਵਾ ਨੇ ਦੱਸਿਆ ਕਿ ਘਟਨਾ ਦੀ ਐਫਆਈਆਰ ਆਈਪੀਸੀ ਦੀ ਧਾਰਾ 171-ਐਫ ਅਤੇ 419, ਆਰਪੀ ਐਕਟ 951 ਦੀਆਂ ਧਾਰਾਵਾਂ 128, 132 ਅਤੇ 136 ਦੇ ਤਹਿਤ ਈਟਾ ਜ਼ਿਲ੍ਹੇ ਦੇ ਨਯਾਗਾਓਂ ਥਾਣੇ ਵਿੱਚ ਦਰਜ ਕੀਤੀ ਗਈ ਹੈ।

ਵੀਡੀਓ ‘ਚ ਕਈ ਵਾਰ ਵੋਟ ਪਾਉਂਦੇ ਨਜ਼ਰ ਆਏ ਵਿਅਕਤੀ ਦੀ ਪਛਾਣ ਰਾਜਨ ਸਿੰਘ ਪੁੱਤਰ ਅਨਿਲ ਸਿੰਘ ਵਾਸੀ ਪਿੰਡ ਖੀਰੀਆ ਪਮਾਰਾਂ ਵਜੋਂ ਹੋਈ ਹੈ, ਜਿਸਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਚੋਣ ਕਮਿਸ਼ਨ ਨੂੰ ਸਬੰਧਤ ਪੋਲਿੰਗ ਸਟੇਸ਼ਨ ’ਤੇ ਮੁੜ ਪੋਲਿੰਗ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਯੂਪੀ ਦੇ ਬਾਕੀ ਗੇੜਾਂ ਦੇ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਰਾਂ ਦੀ ਸ਼ਨਾਖ਼ਤ ਸਬੰਧੀ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

error: Content is protected !!