ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਿਆ ਕਿ ਸਵੀਟੀ ਅਰੋੜਾ ਦੇ ਲਖਵਿੰਦਰ ਸਿੰਘ ਨਾਮ ਦੇ ਇੱਕ ਵਿਅਕਤੀ ਨਾਲ ਨਜਾਇਜ਼ ਸਬੰਧ ਸੀ ਅਤੇ ਉਹ ਲਖਵਿੰਦਰ ਸਿੰਘ ‘ਤੇ ਵਿਆਹ ਕਰਨ ਦਾ ਦਬਾਅ ਬਣਾ ਰਹੀ ਸੀ। ਪਰ ਲਖਵਿੰਦਰ ਸਿੰਘ ਉਸ ਨਾਲ ਵਿਆਹ ਨਹੀਂ ਕਰਵਾਉਣਾ ਚਾਹੁੰਦਾ ਸੀ।
ਜਾਂਚ ਵਿੱਚ ਸਾਹਮਣੇ ਆਇਆ ਕਿ ਲਖਵਿੰਦਰ ਸਿੰਘ ਨੇ ਆਪਣੇ ਸਾਥੀ ਕੁਲਵਿੰਦਰ ਅਤੇ ਅਜਮੇਰ ਨਾਲ ਸਵੀਟੀ ਅਰੋੜਾ ਦੀ ਵੱਖ-ਵੱਖ ਗੱਡੀਆਂ ਵਿੱਚ ਰੈਕੀ ਕੀਤੀ ਅਤੇ ਉਸ ਤੋਂ ਬਾਅਦ 11 ਤਰੀਕ ਨੂੰ ਸਵੇਰੇ ਮੌਕਾ ਦੇਖ ਕੇ ਜਾਇਲੋ ਕਾਰ ਨਾਲ ਉਸਨੂੰ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਵੱਖ-ਵੱਖ ਪਹਿਲੂਆਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ, ਜਿਸ ਤੋਂ ਬਾਅਦ ਕਤਲ ਦੀ ਇਸ ਵਾਰਦਾਤ ਦਾ ਪਰਦਾਫਾਸ਼ ਹੋਇਆ ਹੈ। ਮੁਲਜ਼ਮ ਲਖਵਿੰਦਰ ਅਤੇ ਕੁਲਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਫਰਾਰ ਮੁਲਜ਼ਮ ਅਜਮੇਰ ਦੀ ਭਾਲ ਜਾਰੀ ਹੈ। ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।