ਬਾਰੂੰਦ ਬਣਾਉਂਣ ਵਾਲੀ ਫੈਕਟਰੀ ਚ ਜ਼ਬਰਦਸਤ ਧਮਾਕਾ, 12 ਲੋਕਾਂ ਦੀ ਮੌ+ਤ, ਕਈ ਲੋਕ ਦੱਬੇ ਮਲਬੇ ਹੇਠ

ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਵਿੱਚ ਬਾਰੂਦ ਬਣਾਉਣ ਵਾਲੀ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਘਟਨਾ ‘ਚ 10 ਤੋਂ 12 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ।

ਦੱਸਿਆ ਜਾ ਰਿਹਾ ਹੈ ਕਿ ਬਾਰੂਦ ਫੈਕਟਰੀ ‘ਚ ਹੋਏ ਧਮਾਕੇ ‘ਚ ਕਈ ਲੋਕ ਜ਼ਖਮੀ ਹੋਏ ਹਨ ਅਤੇ ਮਲਬੇ ‘ਚ ਦੱਬੇ ਹੋ ਸਕਦੇ ਹਨ।

ਬਾਰੂਦ ਫੈਕਟਰੀ ਵਿੱਚ ਧਮਾਕੇ ਦੀ ਘਟਨਾ ਜ਼ਿਲ੍ਹੇ ਦੇ ਬੇਰਲਾ ਬਲਾਕ ਦੇ ਬੋਰਸੀ ਦੀ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਧਮਾਕਾ ਹੋਣ ‘ਤੇ ਆਸਪਾਸ ਲੋਕਾਂ ਦੀ ਭੀੜ ਇਕੱਠੀ ਹੋ ਗਈ ਸੀ। ਘਟਨਾ ‘ਚ ਕਈ ਜ਼ਖਮੀਆਂ ਨੂੰ ਰਾਏਪੁਰ ਦੇ ਮੇਕਹਾਰਾ ਹਸਪਤਾਲ ‘ਚ ਰੈਫਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਵੀ ਦਾਖਲ ਕਰਵਾਇਆ ਗਿਆ ਹੈ।

error: Content is protected !!