ਵੱਟ ਕੱਢਦੀ ਗਰਮੀ ਵਿਚਾਲੇ ਆਈ ਰਾਹਤ ਦੀ ਖਬਰ, ਇਸ ਦਿਨ ਤੱਕ ਪੰਜਾਬ ‘ਚ ਆਵੇਗਾ ਪ੍ਰੀ-ਮਾਨਸੂਨ

ਵੱਟ ਕੱਢਦੀ ਗਰਮੀ ਵਿਚਾਲੇ ਆਈ ਰਾਹਤ ਦੀ ਖਬਰ, ਇਸ ਦਿਨ ਤੱਕ ਪੰਜਾਬ ‘ਚ ਆਵੇਗਾ ਪ੍ਰੀ-ਮਾਨਸੂਨ
ਵੀਓਪੀ ਬਿਊਰੋ – ਪਿਛਲੇ ਕੁਝ ਹਫ਼ਤਿਆਂ ਤੋਂ ਪੂਰਬੀ ਅਤੇ ਪੱਛਮੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਦੇਸ਼ ਵਾਸੀ ਮਾਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਮਾਨਸੂਨ ਅੰਡੇਮਾਨ ਅਤੇ ਨਿਕੋਬਾਰ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਕੇਰਲ ‘ਚ ਪ੍ਰੀ-ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਭਾਰਤੀ ਮੌਸਮ ਵਿਭਾਗ ਨੇ ਕੇਰਲ ਦੇ ਏਰਨਾਕੁਲਮ ਅਤੇ ਤ੍ਰਿਸ਼ੂਰ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪਠਾਨਮਥਿੱਟਾ, ਕੋਟਾਯਮ ਅਤੇ ਇਡੁੱਕੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਰੇਂਜ ਅਲਰਟ ਦਾ ਮਤਲਬ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ 11 ਤੋਂ 20 ਸੈਂਟੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ, ਮਾਨਸੂਨ ਆਮ ਤੌਰ ‘ਤੇ ਬਿਹਾਰ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿਚ 15 ਜੂਨ ਦੇ ਆਸਪਾਸ ਪਹੁੰਚਦਾ ਹੈ। 30 ਜੂਨ ਤੱਕ ਮਾਨਸੂਨ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਪਹੁੰਚ ਜਾਵੇਗਾ।
error: Content is protected !!