ਚਮਚਾਉਂਦੀ ਮੋਟਰਸਾਈਕਲ ਤੇ ਆਏ ਦੁਕਾਨ ਦੇ ਬਾਹਰੋਂ ਕੋਲਡ ਡਰਿੱਕ ਦੀਆਂ ਬੋਤਲਾਂ ਦੀਆਂ ਪੇਟੀਆਂ ਚੁੱਕਕੇ ਫਰਾਰ

ਮੋਗਾ ਕਸਬੇ ਦੇ ਬਾਘਾ ਪੁਰਾਣਾ ਕਾਲੇ ਰੋਡ ‘ਤੇ ਚੋਰਾਂ ਵੱਲੋਂ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦੁਰਗਾ ਏਜੰਸੀ ‘ਚ ਸਥਿਤ ਕੋਲਡ ਡਰਿੰਕਸ ਦੀ ਦੁਕਾਨ ਨੂੰ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਨਿਸ਼ਾਨਾ ਬਣਾ ਕੇ ਕੋਲਡ ਡਰਿੰਕਸ ਦੀਆਂ 2 ਪੇਟੀਆਂ ਚੋਰੀ ਕਰ ਲਈਆਂ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਦੱਸ ਦਈਏ ਕਿ ਇਲਾਕੇ ‘ਚ ਹਰ ਰੋਜ਼ ਚੋਰੀ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਰਗਾ ਏਜੰਸੀ ਦੇ ਮਾਲਕ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੀ ਦੁਕਾਨ ਲਗਾ ਰਿਹਾ ਸੀ ਤਾਂ ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਕੋਲਡ ਡਰਿੰਕਸ ਦੀਆਂ ਦੋ ਪੇਟੀਆਂ ਲੈ ਕੇ ਫ਼ਰਾਰ ਹੋ ਗਏ।

ਮੇਰੇ ਨੇੜੇ ਕੰਮ ਕਰਦੇ ਲੜਕੇ ਨੇ ਮੈਨੂੰ ਦੱਸਿਆ ਜਿਸ ਤੋਂ ਬਾਅਦ ਮੈਂ ਸੀ.ਸੀ.ਟੀ.ਵੀ. ਚੈੱਕ ਕੀਤਾ। ਜਿਸ ਵਿੱਚ ਸਾਫ ਦਿਖਾਈ ਦੇ ਰਿਹਾ ਸੀ ਕਿ ਇੱਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਕੋਲਡ ਡਰਿੰਕਸ ਦੇ ਦੋ ਡੱਬੇ ਚੁੱਕ ਕੇ ਲੈ ਕੇ ਭੱਜ ਗਏ।

ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਦਿਨ-ਦਿਹਾੜੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

error: Content is protected !!