AC ਤੱਕ ਦੇ ਗਏ ਜਵਾਬ… ਅਸਮਾਨ ਤੋਂ ਵਰ੍ਹਦੀ ਅੱਗ ‘ਚ 50 ਡਿਗਰੀ ਦੇ ਨੇੜੇ ਪਹੁੰਚਿਆ ਤਾਪਮਾਨ
ਨਵੀਂ ਦਿੱਲੀ (ਵੀਓਪੀ ਬਿਊਰੋ) ਰਾਜਧਾਨੀ ਦਿੱਲੀ, ਹਰਿਆਣਾ ਅਤੇ ਪੰਜਾਬ ਸਮੇਤ ਪੂਰਾ ਉੱਤਰੀ ਭਾਰਤ ਭਿਆਨਕ ਗਰਮੀ ਨਾਲ ਝੁਲਸ ਰਿਹਾ ਹੈ। ਇੰਝ ਲੱਗਦਾ ਹੈ ਜਿਵੇਂ ਰਾਜਸਥਾਨ ‘ਚ ਅਸਮਾਨ ਤੋਂ ਅੱਗ ਵਰ੍ਹ ਰਹੀ ਹੋਵੇ। ਕਹਿਰ ਦੀ ਗਰਮੀ ਕਾਰਨ ਸੂਬੇ ‘ਚ ਚਾਰ ਦਿਨਾਂ ‘ਚ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਐਤਵਾਰ ਨੂੰ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਜੈਸਲਮੇਰ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਪਮਾਨ 55 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
ਹਰਿਆਣਾ ਦੇ ਸਿਰਸਾ ਵਿੱਚ ਤਾਪਮਾਨ 48.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਪੰਜਾਬ ਦਾ ਫਰੀਦਕੋਟ ਸਭ ਤੋਂ ਗਰਮ ਰਿਹਾ, ਜਿੱਥੇ ਦਿਨ ਦਾ ਤਾਪਮਾਨ 47.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਰਾਜਸਥਾਨ ‘ਚ ਕੌਮਾਂਤਰੀ ਸਰਹੱਦ ‘ਤੇ ਗਰਮੀ ਦਾ ਕਹਿਰ ਇੰਨਾ ਜ਼ਿਆਦਾ ਹੈ ਕਿ ਕੰਡਿਆਲੀ ਤਾਰ ‘ਤੇ ਲਗਾਏ ਗਏ ਤਾਪਮਾਨ ਮਾਪਣ ਵਾਲੇ ਯੰਤਰ ਦੀ ਸਕਰੀਨ ਵੀ ਕਾਲੀ ਹੋ ਗਈ ਅਤੇ ਯੰਤਰ ਨੇ ਕੰਮ ਕਰਨਾ ਬੰਦ ਕਰ ਦਿੱਤਾ।