120 ਦੀ ਸਪੀਡ ਨਾਲ ਗੱਡੀ ਦੋੜਾ ਰਿਹਾ ਸੀ ਨਬਾਲਿਕ, 4 ਨੂੰ ਦਰੜ ਕੇ ਹੋਇਆ ਫਰਾਰ

ਜਲੰਧਰ ‘ਚ ਤੇਜ਼ ਰਫਤਾਰ ਕ੍ਰੇਟਾ ਕਾਰ ਨੇ 4 ਲੋਕਾਂ ਨੂੰ ਦਰੜ ਦਿੱਤਾ। ਇਨ੍ਹਾਂ ‘ਚੋਂ ਇਕ ਵਿਅਕਤੀ ਸਾਈਕਲ ‘ਤੇ, ਦੋ ਸਕੂਟੀ ‘ਤੇ ਅਤੇ ਇਕ ਬਾਈਕ ‘ਤੇ ਸਵਾਰ ਸੀ। ਸਾਈਕਲ ਸਵਾਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਦੀ ਮੌਤ ਹੋ ਗਈ ਹੈ, ਹਲਾਂਕਿ ਐੱਸਐੱਚਓ ਨੇ ਦੱਸਿਆ ਕਿ ਉਸ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ।ਪੁਲਿਸ ਮੁਤਾਬਕ, ਗੱਡੀ ਨਾਬਾਲਗ ਮੁੰਡਾ ਚਲਾ ਰਿਹਾ ਸੀ। ਉਸ ਦੇ ਨਾਲ ਇੱਕ ਹੋਰ ਮੁੰਡਾ ਵੀ ਮੌਜੂਦ ਸੀ। ਉਹ ਵੀ ਨਾਬਾਲਗ ਹੈ। ਹਾਦਸੇ ਤੋਂ ਬਾਅਦ ਦੋਵੇਂ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀਆਂ ਮੁਤਾਬਕ, ਹਾਦਸੇ ਸਮੇਂ ਕਾਰ ਦੀ ਰਫਤਾਰ 120 ਸੀ। ਪੁਲਿਸ ਨੇ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਸੋਮਵਾਰ ਸ਼ਾਮ ਨੂੰ ਵਾਪਰਿਆ।

ਘਟਨਾ ‘ਚ ਜ਼ਖਮੀ ਹੋਏ ਅਲੀਪੁਰ ਇਲਾਕੇ ਦੇ ਰਹਿਣ ਵਾਲੇ ਮਨੀਸ਼ ਨੇ ਦੱਸਿਆ ਕਿ ਉਹ ਪੇਂਟ ਦਾ ਕੰਮ ਕਰਦਾ ਹੈ। ਉਹ ਮੋਟਰਸਾਈਕਲ ‘ਤੇ ਜਲੰਧਰ ਹਾਈਟਸ ਮੋੜ ਤੋਂ ਆ ਰਿਹਾ ਸੀ।

ਇਸੇ ਦੌਰਾਨ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਆਈ, ਜੋ ਕਰੀਬ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਜਾ ਰਹੀ ਸੀ ਅਤੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਅੱਗੇ ਜਾਕੇ ਕਾਰ ਨੇ ਇੱਕ ਐਕਟਿਵਾ ਅਤੇ ਇੱਕ ਸਾਈਕਲ ਨੂੰ ਟੱਕਰ ਮਾਰ ਦਿੱਤੀ। ਐਕਟਿਵਾ ਸਵਾਰ ਕਾਰ ਉਪਰੋਂ ਲੰਘਦੇ ਹੋਏ ਪਿੱਛੇ ਜਾ ਡਿੱਗੇ। ਜਿਸ ਕਾਰਨ ਉਹ ਜ਼ਖਮੀ ਹੋ ਗਏ।

ਰਾਹਗੀਰਾਂ ਨੇ ਚਾਰਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। 3 ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਗੰਭੀਰ ਜ਼ਖਮੀ 40 ਸਾਲਾ ਮਾਲਾ ਨਾਮਕ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਮਾਲਾ ਆਪਣੇ ਸਾਈਕਲ ‘ਤੇ ਸਵਾਰ ਹੋ ਕੇ ਕੰਮ ਤੋਂ ਘਰ ਪਰਤ ਰਿਹਾ ਸੀ।

error: Content is protected !!