ਕਿੱਥੇ ਮਨਾਉਂਣਾ ਸੀ ਮਾਪਿਆਂ ਨਾਲ ਜਨਮ ਦਿਨ ਪਰ ਮੌਤ ਲੈ ਗਈ ,  ਜਨਮ ਦਿਨ ਤੋਂ 13 ਦਿਨ ਪਹਿਲਾਂ ਹੀ ਦੁਨੀਆ ਤੋਂ ਰੁਖ਼ਸਤ ਹੋ ਗਿਆ ਸੀ ਸਿੱਧੂ ਮੂਸੇਵਾਲਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ 29 ਮਈ ਨੂੰ ਦੂਜੀ ਬਰਸੀ ਮਨਾਈ ਜਾ ਰਹੀ ਹੈ। 29 ਮਈ ਦੇ ਕਾਲੇ ਦਿਨ ਸਿੱਧੂ ਮੂਸੇਵਾਲਾ ਦੀ ਬੇਵਕਤੀ ਹੋਈ ਮੌਤ ਨੇ ਹਰ ਕਿਸੇ ਦੇ ਦਿਲ ਨੂੰ ਵਲੂੰਧਰ ਕੇ ਰੱਖ ਦਿੱਤਾ ਸੀ। ਪਰ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਜ਼ਰੀਏ ਸਾਥੀ ਕਲਾਕਾਰ ਅਤੇ ਫੈਨਜ਼ ਦੇ ਦਿਲਾਂ ਵਿੱਚ ਅੱਜ ਵੀ ਜਿੰਦਾ ਹੈ।

ਦੱਸ ਦਈਏ 11 ਜੂਨ 2022 ਨੂੰ ਜਦੋਂ ਅਜੇ ਸਿੱਧੂ ਮੂਸੇਵਾਲਾ ਨੇ ਆਪਣਾ 29ਵਾਂ ਜਨਮ ਦਿਨ ਮਨਾਉਣਾ ਸੀ ਤਾਂ 13 ਦਿਨ ਪਹਿਲਾਂ ਹੀ ਉਹ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਏ ਸਨ।ਅਸਲੀ ਨਾਮ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ ਦਿਨ 11 ਜੂਨ ਨੂੰ ਹੈ ਅਤੇ ਉਨ੍ਹਾਂ ਦਾ ਜਨਮ ਦਿਨ ਵੀ ਸਿੱਧੂ ਪਰਿਵਾਰ ਵੱਲੋਂ ਮਨਾਇਆ ਜਾਵੇਗਾ। ਸਿੱਧੂ ਮੂਸੇਵਾਲਾ ਦੀ ਉਮਰ ਸਿਰਫ 28 ਸਾਲ ਸੀ। ਪਿਛਲੇ ਛੇ-ਸੱਤ ਸਾਲਾਂ ਵਿੱਚ ਉਸ ਨੇ ਗੀਤ-ਸੰਗੀਤ ਦੀ ਦੁਨੀਆਂ ਵਿੱਚ ਆਪਣਾ ਇੱਕ ਵੱਡਾ ਨਾਂ ਬਣਾ ਲਿਆ ਸੀ।

ਉਹ ਭਾਰਤ ਦੇ ਨਾਲ-ਨਾਲ ਪਾਕਿਸਤਾਨ ਅਤੇ ਕੈਨੇਡਾ ਵਿੱਚ ਨੌਜਵਾਨਾਂ ਵਿੱਚ ਕਾਫੀ ਮਸ਼ਹੂਰ ਸੀ। ਸਿੱਧੂ ਦਾ ਜਨਮ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਵਿੱਚ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਸੀ ਪਰ ਲੋਕ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਜਾਣਦੇ ਸਨ। ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਨੌਜਵਾਨਾਂ ਵੱਲੋਂ ਉਸ ਦੀਆਂ ਤਸਵੀਰਾਂ ਵੀ ਬਣਾਈਆਂ ਜਾ ਰਹੀਆਂ ਹਨ। ਇਹ ਤਸਵੀਰ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਬਣਾਈ ਗਈ।

ਸਿੱਧੂ ਮੂਸੇਵਾਲਾ ਦਾ ਪੰਜਾਬ ਦੇ ਮਾਨਸਾ ਵਿੱਚ ਦਿਨ ਦਿਹਾੜੇ ਕੁਝ ਅਣਪਛਾਤੇ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਸ ‘ਤੇ 30 ਰਾਊਂਡ ਗੋਲੀਆਂ ਚਲਾਈਆਂ ਗਈਆਂ। ਦਰਅਸਲ, ਸਿੱਧੂ ਮੂਸੇਵਾਲਾ ਆਪਣੇ ਕੁਝ ਦੋਸਤਾਂ ਨਾਲ ਆਪਣੀ ਕਾਲੇ ਰੰਗ ਦੀ ਜੀਪ ‘ਚ ਸਵਾਰ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਉਸ ਦੀ ਹੱਤਿਆ ਕਰਨ ਦੀ ਗੱਲ ਕਬੂਲੀ ਹੈ।

error: Content is protected !!