ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕਤਲ ਹੋਏ ਧਰਮਿੰਦਰ ਸੈਣੀ ਦਾ ਵਿਆਹ 16 ਮਈ ਨੂੰ ਹੋਇਆ ਸੀ। ਪਰਿਵਾਰ ‘ਚ ਕਿਸ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਇਸ ਬਾਰੇ ਅਜੇ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ ਹੈ। ਪਰ ਸ਼ੁਰੂਆਤੀ ਤੌਰ ‘ਤੇ ਪਤਾ ਲੱਗਾ ਹੈ ਕਿ ਇਹ ਝਗੜਾ ਵਿਆਹ ਅਤੇ ਮੰਗਣੀ ਨੂੰ ਲੈ ਕੇ ਹੈ। ਪੁਲਿਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।