CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਤੇ ਇੱਕ ਹੋਰ ਵੱਡੀ ਕਾਰਵਾਈ, ਕਰਵਾਇਆ ਗਿਆ ਪਰਚਾ ਦਰਜ਼

ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਸੀਆਈਐਸਐਫ ਦੀ ਇੱਕ ਮਹਿਲਾ ਕਰਮਚਾਰੀ ਨੇ ਥੱਪੜ ਮਾਰ ਦਿੱਤਾ। ਇਸ ਮਾਮਲੇ ਵਿੱਚ ਮੁਹਾਲੀ ਪੁਲਿਸ ਨੇ ਮੁਲਜ਼ਮ ਕੁਲਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੁਲਿਵੰਦਰ ਖਿਲਾਫ ਏਅਰਪੋਰਟ ਥਾਣੇ ਵਿੱਚ ਆਈਪੀਸੀ ਦੀ ਧਾਰਾ 323 ਅਤੇ 341 ਦੇ ਤਹਿਤ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਦੋਵੇਂ ਧਾਰਾਵਾਂ ਬੇਲੇਬਲ ਹਨ।ਸੂਤਰਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਲਈ ਸੀਆਈਐਸਐਫ ਦੇ ਡੀਆਈਜੀ ਵਿਨੈ ਕੁਮਾਰ ਕਾਜਲਾ ਦਿੱਲੀ ਤੋਂ ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚ ਗਏ ਹਨ। ਉਹ ਜਾਂਚ ਕਰਕੇ ਰਿਪੋਰਟ ਪੇਸ਼ ਕਰਨਗੇ।

ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਹੈ। ਉਸ ਨੇ ਵੀਰਵਾਰ ਨੂੰ ਦਿੱਲੀ ਜਾਣਾ ਸੀ। ਇਸ ਦੇ ਲਈ ਉਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਫਲਾਈਟ ਫੜਨੀ ਸੀ। ਸੁਰੱਖਿਆ ਜਾਂਚ ਤੋਂ ਬਾਅਦ ਕੰਗਨਾ ਅਜੇ ਅੱਗੇ ਵਧੀ ਹੀ ਸੀ ਕਿ ਸੀਆਈਐਸਐਫ ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਘਟਨਾ ਨੂੰ ਦੇਖ ਕੇ ਉਥੇ ਮੌਜੂਦ ਲੋਕ ਅਤੇ ਸੁਰੱਖਿਆ ਕਰਮਚਾਰੀ ਵੀ ਹੈਰਾਨ ਰਹਿ ਗਏ। ਇਸ ਘਟਨਾ ਤੋਂ ਬਾਅਦ ਵੀਰਵਾਰ ਨੂੰ ਹੀ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ। ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱ.ਪੜ ਮਾਰਨ ਦੀ ਘਟਨਾ ਤੋਂ ਬਾਅਦ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਵਿੰਦਰ ਕੌਰ ਨੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਨੂੰ ਨੌਕਰੀ ਦੀ ਕੋਈ ਫਿਕਰ ਨਹੀਂ ਹੈ, ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ।

ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਕਾਂਸਟੇਬਲ ਵੱਲੋਂ ਕੰਗਨਾ ਰਣੌਤ ਦੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ‘ਤੇ ਐਕਸ਼ਨ ਲੈਂਦਿਆਂ ਸਸਪੈਂਡ ਕਰ ਦਿੱਤਾ ਗਿਆ ਅਤੇ ਉਸ ਦੇ ਖਿਲਾਫ ਸਥਾਨਕ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਲਈ ਸ਼ਿਕਾਇਤ ਦਿੱਤੀ ਗਈ।

 ਕੁਝ ਲੋਕ ਤਾਂ CISF ਮੁਲਾਜ਼ਮ ਮਹਿਲਾ ਨੂੰ ਗਲਤ ਕਹਿ ਰਹੇ ਹਨ ਤੇ ਕੁਝ ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਦੇ ਸਮਰਥਨ ਵਿਚ ਬਿਆਨ ਦੇ ਰਹੇ ਹਨ। ਅਜਿਹਾ ਹੀ ਇਕ ਐਲਾਨ ਪੰਜਾਬੀ ਵਪਾਰੀ ਦਾ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਨੂੰ ਥੱਪੜ ਮਾਰ ਕੇ ਪੰਜਾਬੀ ਤੇ ਪੰਜਾਬੀਅਤ ਨੂੰ ਬਚਾਉਣ ਲਈ CISF ਮਹਿਲਾ ਮੁਲਾਜ਼ਮਾ ਕੁਲਵਿੰਦਰ ਕੌਰ ਨੂੰ ਮੈਂ ਦਿਲੋਂ ਸਲਾਮ ਕਰਦਾ ਹਾਂ ਤੇ ਮੈਂ ਉਸ ਨੂੰ 1 ਲੱਖ ਰੁਪਏ ਦਾ ਇਨਾਮ ਦੇਵਾਂਗਾ।

error: Content is protected !!