DSP ਨੇ ਘਰੋਂ ਚੁੱਕ ਕੇ ਮਾਪਿਆਂ ਦੇ ਜਵਾਨ ਪੁੱਤ ਦਾ ਕਰ’ਤਾ ਫੇਕ ਐਨਕਾਉਂਟਰ, 32 ਸਾਲ ਬਾਅਦ ਮਿਲਿਆ ਇਨਸਾਫ਼, ਦੋਸ਼ੀ DIG ਬਣ ਕੇ ਹੋ ਗਿਆ ਰਿਟਾਇਰ

DSP ਨੇ ਘਰੋਂ ਚੁੱਕ ਕੇ ਮਾਪਿਆਂ ਦੇ ਜਵਾਨ ਪੁੱਤ ਦਾ ਕਰ’ਤਾ ਫੇਕ ਐਨਕਾਉਂਟਰ, 32 ਸਾਲ ਬਾਅਦ ਮਿਲਿਆ ਇਨਸਾਫ਼, ਦੋਸ਼ੀ DIG ਬਣ ਕੇ ਹੋ ਗਿਆ ਰਿਟਾਇਰ

ਤਰਨਤਾਰਨ/ਚੰਡੀਗੜ੍ਹ (ਵੀਓਪੀ ਬਿਊਰੋ) ਅੱਜ ਤੋਂ ਕਰੀਬ 32 ਸਾਲ ਪਹਿਲਾਂ ਤਰਨਤਾਰਨ ਵਿੱਚ ਪੁਲਿਸ ਵੱਲੋਂ ਕੀਤੇ ਗਏ ਝੂਠੇ ਐਨਕਾਉਂਟਰ ਦੇ ਕੇਸ ਵਿੱਚ ਮੁਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ ਸੱਤ ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਦੱਸ ਦੇਈਏ ਕਿ ਬੀਤੇ ਦਿਨ ਅਦਾਲਤ ਨੇ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਦੋਵਾਂ ਨੂੰ ਆਈਪੀਸੀ ਦੀਆਂ ਧਾਰਾਵਾਂ ਤਹਿਤ ਸਜ਼ਾ ਸੁਣਾਈ ਹੈ।

ਦਰਅਸਲ ਸਾਲ 1996 ‘ਚ ਜੰਡਾਲਾ ਰੋਡ ਦੇ ਰਹਿਣ ਵਾਲੇ ਚਮਨ ਲਾਲ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਹੋਇਆ ਸੀ। ਉਸ ਨੇ ਸ਼ਿਕਾਇਤ ਵਿੱਚ ਕਿਹਾ ਸੀ ਕਿ 22 ਜੂਨ 1993 ਨੂੰ ਤਤਕਾਲੀ ਡੀਐਸਪੀ ਦਿਲਬਾਗ ਸਿੰਘ (ਡੀਆਈਜੀ ਦੇ ਅਹੁਦੇ ਤੋਂ ਸੇਵਾਮੁਕਤ) ਦੀ ਅਗਵਾਈ ਵਿੱਚ ਤਰਨਤਾਰਨ ਪੁਲਿਸ ਦੀ ਇੱਕ ਟੀਮ ਉਸ ਦੇ ਪੁੱਤਰ ਗੁਲਸ਼ਨ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਈ ਸੀ।

ਇਸ ਤੋਂ ਇਲਾਵਾ ਉਹ ਆਪਣੇ 2 ਪੁੱਤਰਾਂ ਪ੍ਰਵੀਨ ਕੁਮਾਰ ਅਤੇ ਬੌਬੀ ਕੁਮਾਰ ਨੂੰ ਵੀ ਆਪਣੇ ਨਾਲ ਲੈ ਗਿਆ। ਪੁਲਿਸ ਨੇ ਪ੍ਰਵੀਨ ਅਤੇ ਬੌਬੀ ਕੁਮਾਰ ਨੂੰ ਰਿਹਾਅ ਕਰ ਦਿੱਤਾ, ਪਰ ਗੁਲਸ਼ਨ ਨੂੰ ਰਿਹਾਅ ਨਹੀਂ ਕੀਤਾ। ਇੱਕ ਮਹੀਨੇ ਬਾਅਦ 22 ਜੁਲਾਈ 1993 ਨੂੰ ਗੁਲਸ਼ਨ ਨੂੰ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ। ਉਸ ਨੇ ਦੋਸ਼ ਲਾਇਆ ਕਿ ਪੁਲਿਸ ਨੇ ਬਿਨਾਂ ਦੱਸੇ ਉਸ ਦੇ ਲੜਕੇ ਦੀ ਲਾਸ਼ ਦਾ ਸਸਕਾਰ ਕਰ ਦਿੱਤਾ। ਪਿਤਾ ਚਮਨ ਲਾਲ ਅਨੁਸਾਰ ਗੁਲਸ਼ਨ ਕੁਮਾਰ ਫਲ ਵੇਚਣ ਦਾ ਕੰਮ ਕਰਦਾ ਸੀ।

ਸੀਬੀਆਈ ਦੀ ਜਾਂਚ ਰਿਪੋਰਟ ਅਨੁਸਾਰ ਗੁਰਬਚਨ ਸਿੰਘ ਉਸ ਸਮੇਂ ਸਬ-ਇੰਸਪੈਕਟਰ ਸੀ ਅਤੇ ਤਰਨਤਾਰਨ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਸੀ। ਉਸ ਨੇ ਗੁਲਸ਼ਨ ਕੁਮਾਰ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਸੀ। ਇਸ ਮਾਮਲੇ ਵਿੱਚ ਸੁਣਵਾਈ ਦੌਰਾਨ ਅਰਜਨ ਸਿੰਘ, ਦਵਿੰਦਰ ਸਿੰਘ ਅਤੇ ਬਲਬੀਰ ਸਿੰਘ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਇਸ ਕੇਸ ਵਿੱਚ 32 ਗਵਾਹਾਂ ਦਾ ਹਵਾਲਾ ਦਿੱਤਾ ਗਿਆ ਸੀ, ਪਰ ਸਿਰਫ਼ 15 ਲੋਕਾਂ ਨੇ ਗਵਾਹੀ ਦਿੱਤੀ। ਮਾਮਲੇ ਵਿੱਚ ਸ਼ਿਕਾਇਤਕਰਤਾ ਚਮਨ ਲਾਲ ਦੀ ਵੀ ਮੌਤ ਹੋ ਚੁੱਕੀ ਹੈ।

error: Content is protected !!