ਭਾਜਪਾ ਦੀ ਲਗਾਤਾਰ ਤੀਜੀ ਵਾਰ ਸਰਕਾਰ… ਨਰੇਂਦਰ ਮੋਦੀ ਨੇ ਰਿਕਾਰਡ ਤੀਜੀ ਵਾਰ ਚੁੱਕੀ ਪ੍ਰਧਾਨ ਮੰਤਰੀ ਦੀ ਸਹੁੰ, ਵੱਡੇ ਅਹੁਦੇ ਸਾਰੇ ਭਾਜਪਾ ਕੋਲ

ਭਾਜਪਾ ਦੀ ਲਗਾਤਾਰ ਤੀਜੀ ਵਾਰ ਸਰਕਾਰ… ਨਰੇਂਦਰ ਮੋਦੀ ਨੇ ਰਿਕਾਰਡ ਤੀਜੀ ਵਾਰ ਚੁੱਕੀ ਪ੍ਰਧਾਨ ਮੰਤਰੀ ਦੀ ਸਹੁੰ, ਵੱਡੇ ਅਹੁਦੇ ਸਾਰੇ ਭਾਜਪਾ ਕੋਲ

ਵੀਓਪੀ ਬਿਊਰੋ- ਭਾਜਪਾ ਨੇ ਦੇਸ਼ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾ ਲਈ ਹੈ। ਇਸੇ ਦੇ ਨਾਲ ਹੀ ਨਰੇਂਦਰ ਮੋਦੀ ਨੇ ਵੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਦੇ ਨਾਲ ਹੀ ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਕੇ ਜਵਾਹਰ ਲਾਲ ਨਹਿਰੂ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ।

ਇਸ ਮੌਕੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੋਂ ਇਲਾਵਾ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ, ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ, ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ, ਸੇਸ਼ੇਲਸ ਦੇ ਉਪ ਰਾਸ਼ਟਰਪਤੀ ਅਹਿਮਦ ਹਾਜ਼ਰ ਸਨ। ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ।

ਮੋਦੀ ਦੇ ਨਾਲ 71 ਸੰਸਦ ਮੈਂਬਰਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਇਨ੍ਹਾਂ 71 ਮੰਤਰੀਆਂ ਵਿੱਚੋਂ 30 ਨੇ ਕੈਬਨਿਟ ਮੰਤਰੀ, 5 ਨੇ ਸੁਤੰਤਰ ਚਾਰਜ ਅਤੇ 36 ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਨ੍ਹਾਂ ਵਿੱਚੋਂ 27 ਓਬੀਸੀ ਹਨ ਜਦੋਂ ਕਿ 10 ਐਸਸੀ ਸ਼੍ਰੇਣੀ ਦੇ ਹਨ। ਇਸ ਦੇ ਨਾਲ ਹੀ ਮੋਦੀ ਮੰਤਰੀ ਮੰਡਲ ਵਿੱਚ 18 ਸੀਨੀਅਰ ਨੇਤਾਵਾਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਮੋਦੀ ਸਰਕਾਰ ‘ਚ ਦੋ ਸਾਬਕਾ ਮੁੱਖ ਮੰਤਰੀ ਵੀ ਸ਼ਾਮਲ ਹੋਏ ਹਨ। ਇਸ ਦੇ ਨਾਲ ਹੀ ਐਨਡੀਏ ਸਹਿਯੋਗੀ ਦਲਾਂ ਦੇ ਕਈ ਸੀਨੀਅਰ ਆਗੂਆਂ ਨੂੰ ਵੀ ਮੰਤਰੀ ਬਣਾਇਆ ਗਿਆ ਹੈ। ਇਸ ਵਾਰ ਚੋਣਾਂ ਵਿੱਚ ਭਾਜਪਾ ਨੂੰ ਪੂਰਾ ਬਹੁਮਤ ਨਹੀਂ ਮਿਲਿਆ ਹੈ, ਹਾਲਾਂਕਿ, ਉਸਦੀ ਅਗਵਾਈ ਵਾਲਾ ਐਨਡੀਏ ਗਠਜੋੜ ਬਹੁਮਤ ਦਾ ਅੰਕੜਾ ਪਾਰ ਕਰਨ ਵਿੱਚ ਸਫਲ ਰਿਹਾ ਹੈ।

ਕੈਬਨਿਟ ਮੰਤਰੀ ਬਣਨ ਵਾਲਿਆਂ ਵਿੱਚ ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ ਸਮੇਤ ਕਈ ਦਿੱਗਜਾਂ ਦੇ ਨਾਂ ਸ਼ਾਮਲ ਹਨ। ਭਾਜਪਾ ਤੋਂ ਰਾਜਨਾਥ ਅਤੇ ਗਡਕਰੀ ਵਰਗੇ ਸੀਨੀਅਰ ਨੇਤਾ ਲਗਾਤਾਰ ਤੀਜੀ ਵਾਰ ਕੈਬਨਿਟ ਮੰਤਰੀ ਬਣੇ ਹਨ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲਿਆਂ ਵਿੱਚ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਐਚਡੀ ਕੁਮਾਰਸਵਾਮੀ, ਪੀਯੂਸ਼ ਗੋਇਲ ਵਰਗੇ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ ਜੇਡੀਯੂ ਕੋਟੇ ਤੋਂ ਧਰਮਿੰਦਰ ਪ੍ਰਧਾਨ, ਲਲਨ ਸਿੰਘ, ਵਰਿੰਦਰ ਕੁਮਾਰ ਆਦਿ ਨੂੰ ਵੀ ਕੈਬਨਿਟ ਮੰਤਰੀ ਬਣਾਇਆ ਗਿਆ ਹੈ।

error: Content is protected !!