ਨਵੀਂ ਸਰਕਾਰ ਬਣਦਿਆਂ ਹੀ ਪੰਜਾਬ ਨੂੰ ਮਿਲਿਆ 2 ਹਜ਼ਾਰ 525 ਕਰੋੜ ਦਾ ਫੰਡ, UP ਨੂੰ 25 ਹਜ਼ਾਰ ਕਰੋੜ ਰੁਪਏ ਮਿਲੇ

ਨਵੀਂ ਸਰਕਾਰ ਬਣਦਿਆਂ ਹੀ ਪੰਜਾਬ ਨੂੰ ਮਿਲਿਆ 2 ਹਜ਼ਾਰ 525 ਕਰੋੜ ਦਾ ਫੰਡ, UP ਨੂੰ 25 ਹਜ਼ਾਰ ਕਰੋੜ ਰੁਪਏ ਮਿਲੇ

ਦਿੱਲੀ (ਵੀਓਪੀ ਬਿਊਰੋ) ਭਾਜਪਾ ਨੇ ਲਗਾਤਾਰ ਤੀਜੀ ਵਾਰ ਕੇਂਦਰ ਵਿੱਚ ਸਰਕਾਰ ਬਣਾ ਲਈ ਹੈ। ਇਸੇ ਦੇ ਨਾਲ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਨੇ ਕੰਮ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। ਕੇਦਰ ਸਰਕਾਰ ਨੇ ਟੈਕਸ ਤੋਂ ਹੋਈ ਕਮਾਈ ਦਾ ਪੈਸਾ ਸੂਬਾ ਸਰਕਾਰਾਂ ਵਿੱਚ ਵੰਡਿਆ ਹੈ ਅਤੇ ਇਸੇ ਦੇ ਨਾਲ ਕਿਸਾਨ ਸਨਮਾਨ ਨਿਧੀ ਰਾਸ਼ੀ ਦੀ ਕਿਸ਼ਤ ਵੀ ਕਿਸਾਨਾਂ ਲਈ ਜਾਰੀ ਕੀਤੀ ਗਈ ਹੈ।

ਕੇਂਦਰ ਸਰਕਾਰ ਨੇ ਫੰਡ ਦੇ ਰੂਪ ਵਿੱਚ ਪੰਜਾਬ ਨੂੰ ਵੀ ਚੌਖਾ ਪੈਸਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ 1 ਲੱਖ 39 ਹਜ਼ਰ 750 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਵਿਚਾਲੇ ਕੇਂਦਰ ਸਰਕਾਰ ਨੇ ਪੰਜਾਬ ਨੂੰ 2525,32 ਕਰੋੜ ਰੁਪਏ ਦੀ ਰਾਸ਼ੀ ਫੰਡ ਦੇ ਰੂਪ ਵਿੱਚ ਜਾਰੀ ਕੀਤੀ ਹੈ।

ਇਸੇ ਤਹਿਤ ਕੇਂਦਰ ਸਰਕਾਰ ਵੱਲੋਂ ਯੂਪੀ ਨੂੰ ਸਭ ਤੋਂ ਵੱਧ 25069,88 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਸਾਨਾਂ ਲਈ ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਜਾਰੀ ਕਰਨ ਦੀ ਫਾਈਲ ‘ਤੇ ਦਸਤਖਤ ਕਰਕੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਕੀਤੀ।

ਐਤਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ‘ਚ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣ ਵਾਲੇ ਪੀਐਮ ਮੋਦੀ ਸੋਮਵਾਰ ਸਵੇਰੇ ਪ੍ਰਧਾਨ ਮੰਤਰੀ ਦਫ਼ਤਰ ਪਹੁੰਚੇ ਜਿੱਥੇ ਉਨ੍ਹਾਂ ਨੇ ਕਰੀਬ 9.3 ਕਰੋੜ ਯੋਗ ਕਿਸਾਨਾਂ ਲਈ 20 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਨਾਲ ਸਬੰਧਤ ਫਾਈਲ ‘ਤੇ ਹਸਤਾਖਰ ਕੀਤੇ।

ਕਿਸਾਨ ਸਨਮਾਨ ਨਿਧੀ ਤਹਿਤ ਹਰ ਕਿਸਾਨ ਨੂੰ ਸਾਲ ਵਿੱਚ ਤਿੰਨ ਵਾਰ 2,000 ਕਰੋੜ ਰੁਪਏ ਦੀ ਕਿਸ਼ਤ ਦਿੱਤੀ ਜਾਂਦੀ ਹੈ। ਕੇਂਦਰ ਸਰਕਾਰ ਨੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ 28 ਫਰਵਰੀ ਨੂੰ ਇਸ ਸਕੀਮ ਦੀ 16ਵੀਂ ਕਿਸ਼ਤ ਜਾਰੀ ਕਰ ਦਿੱਤੀ ਸੀ।

ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਵੀ ਵਿਰੋਧੀ ਧਿਰ ਵੱਲੋਂ ਕਿਸਾਨਾਂ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਸੀ। ਕਿਸਾਨ ਸਨਮਾਨ ਨਿਧੀ ਦੀ ਫਾਈਲ ‘ਤੇ ਸਭ ਤੋਂ ਪਹਿਲਾਂ ਦਸਤਖਤ ਕਰਕੇ ਪ੍ਰਧਾਨ ਮੰਤਰੀ ਨੇ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਉਨ੍ਹਾਂ ਦੀ ਸਰਕਾਰ ਨੂੰ ਕਿਸਾਨਾਂ ਦੀ ਸਭ ਤੋਂ ਪਹਿਲਾਂ ਚਿੰਤਾ ਹੈ।

error: Content is protected !!