ਬੇਕਾਬੂ ਹੋ ਲੋਕਾਂ ‘ਤੇ ਜਾ ਚੜ੍ਹਿਆ ਟੈਰਕਟਰ, ਲੋਕਾਂ ਨੂੰ ਕੁਚ+ਲਿਆ,5 ਗੰਭੀਰ ਜ਼ਖਮੀ; 4 ਕੀਤੇ ਗ੍ਰਿਫਤਾਰ

ਖੇਤੀ ਦੇ ਸੰਦ ਟਰੈਕਟਰਾਂ ਦੀਆਂ ਦੌੜਾਂ ਤੇ ਸਟੰਟਾਂ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ। ਇਸ ਨਾਲ ਭਿਆਨਕ ਹਾਦਸੇ ਹੋ ਰਹੇ ਹਨ। ਪੰਜਾਬ ਵਿੱਚ ਵੀ ਇਸ ਕਾਰਨ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ ਤੇ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਪਰ ਫਿਰ ਵੀ ਅਜਿਹੀਆਂ ਖੇਡਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਜਲੰਧਰ ਦੇ ਨਾਲ ਲੱਗਦੇ ਫਗਵਾੜਾ ਤੋਂ ਸਾਹਮਣੇ ਆਇਆ ਹੈ।ਇਸ ਦੌਰਾਨ ਦੌੜ ਲਾ ਰਹੇ ਵਿਅਕਤੀ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ। ਇਸ ਤੋਂ ਬਾਅਦ ਉਕਤ ਟਰੈਕਟਰ ਨੇ ਰੇਸ ਦੇਖਣ ਲਈ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ ‘ਚ ਕਰੀਬ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ। ਖੁਸ਼ਕਿਸਮਤੀ ਰਹੀ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਪੂਰੀ ਘਟਨਾ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਫਿਲਹਾਲ ਫਗਵਾੜਾ ਪੁਲਿਸ ਨੇ ਇਸ ਮਾਮਲੇ ‘ਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਐਸਪੀ ਫਗਵਾੜਾ ਨੇ ਮੌਕੇ ’ਤੇ ਪਹੁੰਚ ਕੇ ਤਿੰਨ ਟਰੈਕਟਰ ਵੀ ਕਬਜ਼ੇ ਵਿੱਚ ਲਏ ਹਨ। ਹਾਲਾਂਕਿ ਇਸ ਘਟਨਾ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣੀਆਂ ਬਾਕੀ ਹਨ।ਡੀਐਸਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਟਰੈਕਟਰ ਦੀ ਰੇਸ ਚੱਲ ਰਹੀ ਸੀ। ਉਸ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੂੰ ਦੇਖਦੇ ਸਾਰੀ ਭੀੜ ਮੌਕੇ ਤੋਂ ਭੱਜ ਗਈ। ਮੌਕੇ ਤੋਂ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਤਿੰਨ ਜ਼ਖ਼ਮੀਆਂ ਨੂੰ ਫਗਵਾੜਾ ਤੇ ਜਲੰਧਰ ਦੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਵਿੱਚ ਜ਼ਖ਼ਮੀ ਹੋਏ ਰਤਨ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਦੋਸਤ ਸਾਈਡ ’ਤੇ ਖੜ੍ਹੇ ਹੋ ਕੇ ਟਰੈਕਟਰ ਦੀ ਦੌੜ ਦੇਖ ਰਹੇ ਸੀ। ਦੋ ਟਰੈਕਟਰਾਂ ਦੀ ਦੌੜ ਚੱਲ ਰਹੀ ਸੀ। ਇਸ ਦੌਰਾਨ ਇੱਕ ਟਰੈਕਟਰ ਬੇਕਾਬੂ ਹੋ ਕੇ ਉਨ੍ਹਾਂ ਵੱਲ ਆ ਗਿਆ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੇ, ਟਰੈਕਟਰ ਉਪਰ ਜਾ ਚੜ੍ਹਿਆ।ਰਤਨ ਸਿੰਘ ਨੇ ਦੱਸਿਆ ਕਿ ਉਕਤ ਟਰੈਕਟਰ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਉਸ ਦਾ ਦੋਸਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਿਆ ਤੇ ਇਸ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਇਸ ਘਟਨਾ ‘ਚ ਉਸ ਦਾ ਦੋਸਤ ਅਮਿਤ ਵੀ ਗੰਭੀਰ ਜ਼ਖਮੀ ਹੈ।

ਡੀਐਸਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਦੇ ਪਿੰਡ ਡੋਮੇਲੀ ਵਿੱਚ ਨਾਜਾਇਜ਼ ਤੌਰ ‘ਤੇ ਟਰੈਕਟਰ ਰੇਸ ਚੱਲ ਰਹੀ ਹੈ ਤੇ ਉਸ ਥਾਂ ‘ਤੇ ਹਾਦਸਾ ਵਾਪਰ ਗਿਆ ਹੈ। ਇਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਤਿੰਨ ਟਰੈਕਟਰ ਜ਼ਬਤ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਜਾ ਰਹੀ ਹੈ।ਡੀਐਸਪੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਦੌੜ ਲਈ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਨਹੀਂ ਲਈ ਗਈ ਸੀ। ਇਹ ਦੌੜ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ। ਇਸ ਘਟਨਾ ਵਿੱਚ ਟਰੈਕਟਰ ਚਲਾ ਰਿਹਾ ਵਿਅਕਤੀ ਵੀ ਜ਼ਖ਼ਮੀ ਹੋ ਗਿਆ। ਡੀਐਸਪੀ ਨੇ ਕਿਹਾ ਕਿ ਇਹ ਚੀਜ਼ਾਂ ਸਰਕਾਰ ਨੇ ਗੈਰ-ਕਾਨੂੰਨੀ ਕਰਾਰ ਦਿੱਤੀਆਂ ਹਨ। ਇਸ ਲਈ ਅਜਿਹਾ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ। ਇਸ ਮਾਮਲੇ ਵਿੱਚ ਦੌੜ ਕਰਵਾਉਣ ਵਾਲੀ ਕਮੇਟੀ ਦੇ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

error: Content is protected !!