ਜਾਂਚ ਅਧਿਕਾਰੀ ਏਐਸਆਈ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਛੱਤਰੀ ਚੌਕ ਨੇੜੇ ਹਾਦਸਾ ਵਾਪਰ ਗਿਆ ਹੈ। ਜਿਸ ਤੋਂ ਬਾਅਦ ਉਹ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਐਕਟਿਵਾ ਚਾਲਕ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਹਸਪਤਾਲ ਵਿੱਚ ਇਲਾਜ ਦੌਰਾਨ ਡਾਕਟਰਾਂ ਨੇ ਐਕਟਿਵਾ ਚਾਲਕ ਨੂੰ ਮ੍ਰਿਤਕ ਐਲਾਨ ਦਿੱਤਾ।