ਇੱਥੇ ਖੱਜਿਆਰ ‘ਚ ਪਾਰਕਿੰਗ ਦੌਰਾਨ ਕਾਰ ਡੂੰਘੀ ਖਾਈ ‘ਚ ਡਿੱਗ ਗਈ, ਜਿਸ ਕਾਰਨ ਗੁਰਦਾਸਪੁਰ ‘ਚ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਹੋ ਗਈ। ਉਸ ਦੀ ਪਛਾਣ ਪੰਜਾਬ ਪੁਲੀਸ ਦੇ ਹੈੱਡ ਕਾਂਸਟੇਬਲ ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਆਈ.ਟੀ.ਆਈ ਕਲੋਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਕੰਟਰੋਲ ਰੂਮ ‘ਚ ਤਾਇਨਾਤ ਸੀ।