Skip to content
Tuesday, November 26, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
June
18
ਜਾਣਾ ਸੀ ਹਿਮਾਚਲ ਮੌ+ਤ ਖਿੱਚ ਲੈ ਗਈ ਟੋਲ ਪਲਾਜ਼ਾ ‘ਤੇ, ਆਦਮੀ ਦੀ ਹੋਈ ਦਰਦਨਾਕ ਮੌ+ਤ, ਸ਼ਰੀਰ ਵੰਡਿਆ 2 ਹਿੱਸਿਆਂ ‘ਚ
Crime
Latest News
National
Politics
Punjab
ਜਾਣਾ ਸੀ ਹਿਮਾਚਲ ਮੌ+ਤ ਖਿੱਚ ਲੈ ਗਈ ਟੋਲ ਪਲਾਜ਼ਾ ‘ਤੇ, ਆਦਮੀ ਦੀ ਹੋਈ ਦਰਦਨਾਕ ਮੌ+ਤ, ਸ਼ਰੀਰ ਵੰਡਿਆ 2 ਹਿੱਸਿਆਂ ‘ਚ
June 18, 2024
Voice of Punjab
ਮਨਾਲੀ ਨੈਸ਼ਨਲ ਹਾਈਵੇ ਤੇ ਪਿੰਡ ਗਰਾਂ ਮੋੜਾ ਵਿਖੇ ਲੱਗੇ ਟੋਲ ਪਲਾਜ਼ਾ ਤੇ ਭਾਰੀ ਜਾਮ ਲੱਗ ਰਹੇ ਹਨ ਜਿਸ ਨਾਲ ਜਿੱਥੇ ਹਿਮਾਚਲ ਜਾਣ ਵਾਲੇ ਸੈਲਾਨੀ ਬੇਹਦ ਪਰੇਸ਼ਾਨ ਹੋ ਰਹੇ ਹਨ ਉੱਥੇ ਹੀ ਇਹ ਜਾਮ ਕਿਸੇ ਵੱਡੇ ਹਾਦਸੇ ਦਾ ਕਾਰਨ ਵੀ ਬਣ ਸਕਦੇ ਹਨ। ਅੱਜ ਬਿਲਕੁਲ ਇਸੇ ਤਰ੍ਹਾਂ ਜਦੋਂ ਇਸ ਟੋਲ ਪਲਾਜ਼ਾ ਤੇ ਪਰਚੀਆਂ ਕਟਵਾਉਣ ਦੇ ਲਈ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਸਨ ਤਾਂ ਹਿਮਾਚਲ ਵਾਲੇ ਪਾਸੇ ਤੋਂ ਆ ਰਹੇ ਇੱਕ ਟਰੱਕ ਨੇ ਆਪਣੇ ਅੱਗੇ ਖੜੀਆਂ ਪੰਜ ਗੱਡੀਆਂ ਨੂੰ ਬੁਰੇ ਤਰੀਕੇ ਨਾਲ ਦਰੜਿਆ, ਜਿਸ ਨਾਲ ਇੱਕ ਵਿਅਕਤੀ ਦੀ ਮੌਕੇ ਤੇ ਦਰਦਨਾਕ ਮੌਤ ਹੋ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਮਰਨ ਵਾਲੇ ਵਿਅਕਤੀ ਦਾ ਸਰੀਰ ਦੋ ਟੁਕੜਿਆਂ ਵਿੱਚ ਕੱਟਿਆ ਗਿਆ ਤੇ ਜੇਕਰ ਕਾਰਾਂ ਦੀ ਗੱਲ ਕੀਤੀ ਜਾਵੇ ਤਾਂ ਕਾਰਾਂ ਬੇਹਦ ਬੁਰੇ ਤਰੀਕੇ ਨਾਲ ਨੁਕਸਾਨੀਆਂ ਗਈਆਂ। ਘਟਨਾ ਵਾਪਰ ਤੇ ਸਾਰ ਹੀ ਇਹ ਖਬਰ ਇਲਾਕੇ ਵਿੱਚ ਜੰਗਲ ਦੀ ਅੱਗ ਦੀ ਤਰ੍ਹਾਂ ਫੈਲ ਗਈ ਤੇ ਸਥਾਨਕ ਲੋਕ ਵੱਡੀ ਗਿਣਤੀ ਦੇ ਵਿੱਚ ਮੌਕੇ ਤੇ ਪੁੱਜ ਗਏ ਜਿਨਾਂ ਵੱਲੋਂ ਰਾਹਤ ਕਾਰਜ ਕੀਤੇ ਗਏ, ਉੱਥੇ ਕੀਰਤਪੁਰ ਸਾਹਿਬ ਪ੍ਰਸ਼ਾਸਨ ਅਤੇ ਜ਼ਿਲ੍ਾ ਬਿਲਾਸਪੁਰ ਨਾਲ ਸੰਬੰਧਿਤ ਪ੍ਰਸ਼ਾਸਨ ਵੀ ਮੌਕੇ ਤੇ ਪਹੁੰਚ ਗਿਆ ਇਸ ਮੌਕੇ ਜ਼ਖਮੀਆਂ ਨੂੰ ਉਹਨਾਂ ਦੀਆਂ ਗੱਡੀਆਂ ਚੋਂ ਕਿਸੇ ਤਰੀਕੇ ਕੱਢ ਕੇ ਹਿਮਾਚਲ ਪ੍ਰਦੇਸ਼ ਦੇਜਿਲਾ ਬਿਲਾਸਪੁਰ ਦੇ ਏਮਸ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ।
ਅੱਜ ਦਾ ਇਹ ਹਾਦਸਾ ਵੱਡੇ ਸਵਾਲ ਖੜੇ ਕਰਦਾ ਹੈ ਐਨ ਐਚ ਏਆਈ ਦੇ ਅਧਿਕਾਰੀਆਂ ਸਮੇਤ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ। ਜਦੋਂ ਦਾ ਇਹ ਟੋਲ ਪਲਾਜ਼ਾ ਇੱਥੇ ਲੱਗਿਆ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਲੰਬੀਆਂ ਲੰਬੀਆਂ ਕਤਾਰਾਂ ਦੇ ਵਿੱਚ ਲੋਕ ਪਰਚੀਆਂ ਕਟਵਾਉਣ ਦੇ ਲਈ ਖੱਜਲ ਖਵਾਰ ਹੋ ਰਹੇ ਹਨ, ਇੱਕ ਪਾਸੇ ਲੋਕਾਂ ਨੂੰ ਇਸ ਸੜਕ ਤੇ ਜਾਣ ਦੇ ਲਈ ਪੈਸੇ ਦੇਣੇ ਪੈ ਰਹੇ ਹਨ ਦੂਜੇ ਪਾਸੇ ਲੰਬੇ ਜਾਮ ਦੇ ਵਿੱਚ ਫਸਣਾ ਪੈ ਰਿਹਾ।
ਬੇਸ਼ੱਕ ਅੱਜ ਦੇ ਹਾਦਸੇ ਦਾ ਕਾਰਨ ਟਰੱਕ ਚਾਲਕ ਦੀ ਗਲਤੀ ਜਾਂ ਕਿਸੇ ਤਰ੍ਹਾਂ ਦੀ ਟਰੱਕ ਦੇ ਵਿੱਚ ਤਕਨੀਕੀ ਖਰਾਬੀ ਹੋ ਸਕਦੀ ਹੈ ਪਰੰਤੂ ਜਿਸ ਤਰੀਕੇ ਲੰਬੇ ਜਾਮ ਇਸ ਟੋਲ ਪਲਾਜੇ ਤੇ ਲੱਗ ਰਹੇ ਹਨ ਉਹ ਵੀ ਹਾਦਸੇ ਦਾ ਇੱਕ ਕਾਰਨ ਹੈ ਅਤੇ ਉਸਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਲੋੜ ਹੈ ਕਿ ਜਲਦ ਐਨਐਚਏਆਈ ਇਸ ਵੱਲ ਧਿਆਨ ਦੇਵੇ ਅਤੇ ਕੁਝ ਕਦਮ ਚੁੱਕੇ ਤਾਂ ਜੋ ਟੋਲ ਪਲਾਜ਼ਾ ਤੇ ਵਾਹਾਨਾਂ ਦੀਆਂ ਲੰਬੀਆਂ ਲਾਈਨਾਂ ਨਾ ਲੱਗਣ ਅਤੇ ਇਸ ਤਰ੍ਹਾਂ ਦੇ ਹਾਦਸੇ ਭਵਿੱਖ ਵਿੱਚ ਨਾ ਹੋਣ।
Post navigation
ਕੀ ਫਿਰ ਤੋਂ ਦਲ-ਬਦਲੂ ਨੇਤਾਵਾਂ ਨੂੰ ਨਕਾਰ ਸਕਦੇ ਨੇ ਜਲੰਧਰ ਵੈਸਟ ਦੇ ਵੋਟਰ?
ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਦੇ ਨਾਂ – ਲਕਸ਼ਮੀਕਾਂਤਾ ਚਾਵਲਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us