
ਨਵੀਂ ਦਿੱਲੀ (ਵੀਓਪੀ ਬਿਓਰੋ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ।