ਤਾਮਿਲਨਾਡੂ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੁਣ ਤੱਕ 29 ਦੀ ਮੌ+ਤ,60 ਤੋਂ ਵੱਧ ਲੋਕ ਵੱਖ-ਵੱਖ ਹਸਪਤਾਲਾਂ ਵਿੱਚ ਜ਼ੇਰੇ ਇਲਾਜ

ਤਾਮਿਲਨਾਡੂ ਦੇ ਕਾਲਾਕੁਰੀਚੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਜ਼ਹਿਰੀਲੀ ਸ਼ਰਾਬ ਪੀਣ ਕਾਰਨ 29 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 60 ਤੋਂ ਵੱਧ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਕਾਲਾਕੁਰੀਚੀ ਦੇ ਜ਼ਿਲ੍ਹਾ ਕੁਲੈਕਟਰ ਐਮਐਸ ਪ੍ਰਸ਼ਾਂਤ ਨੇ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿਚ ਇਲਾਜ ਅਧੀਨ ਲੋਕਾਂ ਨਾਲ ਮੁਲਾਕਾਤ ਕੀਤੀ।

 

ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਵੀ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਨੂੰ ਰੋਕਣ ‘ਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਐਕਸ ‘ਤੇ ਇਕ ਪੋਸਟ ਰਾਹੀਂ ਸਟਾਲਿਨ ਨੇ ਆਪਣਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਾਕੁਰੀਚੀ ਵਿਚ ਮਿਲਾਵਟੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ ਦੀ ਖ਼ਬਰ ਸੁਣ ਕੇ ਮੈਂ ਹੈਰਾਨ ਅਤੇ ਦੁਖੀ ਹਾਂ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਲਾਜ ਅਧੀਨ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਗੈਰ-ਕਾਨੂੰਨੀ ਸ਼ਰਾਬ ਦੇ ਉਤਪਾਦਨ ਨੂੰ ਰੋਕਣ ਵਿੱਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਟਵਿੱਟਰ ‘ਤੇ ਪੋਸਟ ਸਾਂਝੀ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ, ”ਜੇਕਰ ਜਨਤਾ ਨੂੰ ਅਜਿਹੀ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ ਬਾਰੇ ਸੂਚਨਾ ਮਿਲਦੀ ਹੈ, ਤਾਂ ਉਹ ਤੁਰੰਤ ਸੂਚਿਤ ਕਰਨ। ਉਨ੍ਹਾਂ ਦੀ ਸੂਚਨਾ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਸਟਾਲਿਨ ਨੇ ਅੱਗੇ ਕਿਹਾ ਕਿ ਇਸ ਅਪਰਾਧ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਇਸ ਨੂੰ ਰੋਕਣ ਵਿਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਜੇਕਰ ਜਨਤਾ ਅਜਿਹੇ ਅਪਰਾਧਾਂ ਵਿਚ ਸ਼ਾਮਲ ਲੋਕਾਂ ਬਾਰੇ ਜਾਣਕਾਰੀ ਦਿੰਦੀ ਹੈ, ਤਾਂ ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸਮਾਜ ਨੂੰ ਬਰਬਾਦ ਕਰਨ ਵਾਲੇ ਅਜਿਹੇ ਅਪਰਾਧਾਂ ਨੂੰ ਸਖ਼ਤੀ ਨਾਲ ਕੁਚਲਿਆ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਤਾਮਿਲਨਾਡੂ ਦੇ ਰਾਜਪਾਲ ਆਰਐਨ ਰਵੀ ਨੇ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

error: Content is protected !!