ਪੰਜਾਬ ਵਿਚ ਠੇਕੇ ਸਰਕਾਰ ਵੱਲੋਂ ਮਨਜ਼ੂਰੀ ਨਾਲ ਚੱਲਦੇ ਨੇ ਪਰ ਇਥੇ ਠੇਕੇ ਦੇ ਬਾਹਰ ਨਿਹੰਗ ਸਿੰਘਾਂ ਨੇ ਇੱਕ ਅਜਿਹਾ ਬੋਰਡ ਲਾ ਦਿੱਤਾ ਜਿਸਤੋਂ ਬਾਅਦ ਵਿਵਾਦ ਵੱਧ ਗਿਆ ਜਲੰਧਰ ਦੇ ਗਾਡਾ ਰੋਡ ’ਤੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝਗੜਾ ਹੋ ਗਿਆ ਹੈ। ਨਿਹੰਗ ਸਿੰਘਾਂ ਵੱਲੋਂ ਜ਼ਬਰਦਸਤੀ ਸ਼ਰਾਬ ਦਾ ਠੇਕਾ ਬੰਦ ਕਰਵਾਇਆ ਜਾ ਰਿਹਾ ਸੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਨਿਹੰਗ ਸਿੰਘਾਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਕਿਰਪਾਨਾਂ ਖੋਹ ਕੇ ਕੁੱਝ ਨਿਹੰਗ ਸਿੰਘਾਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਵਿਚੋਂ ਦੋ ਨਾਬਾਲਗ ਹਨ।
ਏਸੀਪੀ ਮਾਡਲ ਟਾਊਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿਮਸ ਹਸਪਤਾਲ ਨੇੜੇ ਸ਼ਰਾਬ ਦੇ ਠੇਕੇ ਨੂੰ ਨਿਹੰਗ ਸਿੰਘਾਂ ਵੱਲੋਂ ਜ਼ਬਰਦਸਤੀ ਬੰਦ ਕਰਵਾਇਆ ਜਾ ਰਿਹਾ ਹੈ। ਜਿਸ ਕਾਰਨ ਉਸ ਦਾ ਪਹਿਲਾਂ ਵੀ ਕਈ ਵਾਰ ਪੁਲਿਸ ਨਾਲ ਝਗੜਾ ਹੋ ਚੁੱਕਾ ਹੈ। ਅੱਜ ਜਦੋਂ ਉਹ ਪੁਲਿਸ ਫੋਰਸ ਨਾਲ ਉਥੇ ਪੁੱਜੇ ਤਾਂ ਨਿਹੰਗ ਸਿੰਘਾਂ ਵੱਲੋਂ ਕਿਰਪਾਨਾਂ ਕੱਢ ਲਈਆਂ ਗਈਆਂ। ਜਿਸ ਤੋਂ ਬਾਅਦ ਪੁਲਿਸ ਨੇ ਕੁੱਝ ਨਿਹੰਗ ਸਿੰਘਾਂ ਨੂੰ ਹਿਰਾਸਤ ‘ਚ ਲੈ ਲਿਆ ਅਤੇ ਉਨ੍ਹਾਂ ਤੋਂ ਕਿਰਪਾਨਾਂ ਖੋਹ ਲਈਆਂ ਤਾਂ ਜੋ ਉਹ ਕਿਸੇ ‘ਤੇ ਹਮਲਾ ਨਾ ਕਰ ਸਕਣ। ਸਾਰੇ ਨਿਹੰਗ ਸਿੰਘਾਂ ਨੂੰ ਥਾਣਾ 7 ਵਿਚ ਲਿਜਾਇਆ ਗਿਆ ਹੈ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗਾਡਾ ਰੋਡ ’ਤੇ ਇਕ ਸ਼ਰਾਬ ਦੇ ਠੇਕੇ ਬਾਹਰ ਅਤੇ ਆਲੇ-ਦੁਆਲੇ ਧਮਕੀ ਭਰੇ ਸ਼ਬਦ ਲਿਖੇ ਬੋਰਡ ਲਾਏ ਜਾਣ ’ਤੇ ਮਾਹੌਲ ਤਣਾਅਪੂਰਨ ਹੋ ਗਿਆ ਸੀ। ਜਿਵੇਂ ਹੀ ਪੁਲਿਸ ਅਧਿਕਾਰੀਆਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਪੁਲਿਸ ਤੁਰੰਤ ਹਰਕਤ ਵਿਚ ਆਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਦੋਂ ਪੁਲਿਸ ਮਾਮਲੇ ਦੀ ਜਾਂਚ ਕਰਨ ਆਈ ਤਾਂ ਪੁਲਿਸ ਪਾਰਟੀ ‘ਤੇ ਨਿਹੰਗ ਸਿੰਘਾਂ ਨੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਫੋਰਸ ਨੇ ਤੁਰੰਤ ਕੁੱਝ ਨਿਹੰਗ ਸਿੰਘਾਂ ਨੂੰ ਹਿਰਾਸਤ ‘ਚ ਲੈ ਲਿਆ ।
ਦੱਸ ਦੇਈਏ ਕਿ ਸ਼ਰਾਬ ਦੇ ਠੇਕੇ ਬਾਹਰ ਬੋਰਡ ਉੱਪਰ ਪਹਿਲਾਂ ਤਾਂ ਅੰਗਰੇਜ਼ੀ ਵਿਚ ਲਿਖਿਆ ਸੀ ਕਿ ਜੇਕਰ ਸ਼ਰਾਬ ਪੀਤੀ ਤਾਂ ਝਟਕਾ ਡੈੱਥ ਹੋਵੇਗੀ। ਇਸ ਦੇ ਹੇਠਾਂ ਪੰਜਾਬੀ ਭਾਸ਼ਾ ਵਿਚ ਲਿਖਿਆ ਸੀ ਕਿ ਜਿਹੜਾ ਇਥੇ ਸ਼ਰਾਬ ਪੀਂਦਾ ਦਿਖਾਈ ਦਿੰਦਾ ਹੈ ਉਸਦਾ ਅੰਜ਼ਾਮ ਬੁਰਾ ਹੋਵੇਗਾ।ਠੇਕੇ ਦੇ ਬਾਹਰ ਲੱਗੇ ਬੋਰਡ ਲਗਾਉਣ ਦੇ ਮਾਮਲੇ ਵਿਚ ਜਾਂਚ ਕਰਨ ਪਹੁੰਚੀ ਪੁਲਿਸ ਪਾਰਟੀ ‘ਤੇ ਨਿਹੰਗ ਸਿੰਘਾਂ ਨੇ ਹਮਲਾ ਕਰ ਦਿੱਤਾ।ਇਸ ਦੌਰਾਨ ਥਾਣਾ 6 ਦੇ ਐੱਸਐੱਚਓ ਤੇ ਏਸੀਪੀ ਮਾਡਲ ਟਾਊਨ ਜ਼ਖਮੀ ਹੋ ਗਏ। ਏਸੀਪੀ ਤੇ ਐੱਸਐੱਚਓ ਦੇ ਉਪਰ ਜਿਵੇਂ ਹੀ ਹਮਲਾ ਹੋਇਆ ਤਾਂ ਤੁਰੰਤ ਪੁਲਿਸ ਫੋਰਸ ਨੇ 6 ਨਿਹੰਗ ਸਿੰਘਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਜਿਸ ਵਿਚ 2 ਨਾਬਾਲਗ ਵੀ ਸ਼ਾਮਲ ਹਨ। ਨਿਹੰਗ ਸਿੰਘਾਂ ਤੋਂ ਉਨ੍ਹਾਂ ਦੇ ਹਥਿਆਰ ਵੀ ਲੈ ਲਏ ਗਏ।ਸਾਰਿਆਂ ਨੂੰ ਥਾਣਾ 7 ਵਿਚ ਲਿਜਾਇਆ ਗਿਆ ਹੈ। ਹਾਲਾਂਕਿ ਏਸੀਪੀ ਤੇ ਐੱਸਐੱਚਓ ਦੇ ਹੱਥਾਂ ਵਿਚ ਸੱਟਾਂ ਲੱਗੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਨੇ ਸਾਰੇ ਵਿਵਾਦ ਦੀ ਵੀਡੀਓਗ੍ਰਾਫੀ ਵੀ ਕੀਤੀ ਹੈ ਜੋ ਕਿ ਕੁਝ ਸਮੇਂ ਬਾਅਦ ਪੁਲਿਸ ਵੱਲੋਂ ਜਨਤਕ ਕਰ ਦਿੱਤੀ ਜਾਵੇਗੀ। ਪੁਲਿਸ ਨਿਹੰਗ ਸਿੰਘਾਂ ‘ਤੇ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ ਵਿਚ ਜੁਟ ਗਈ ਹੈ।