ਆਸਟ੍ਰੇਲੀਆ ਜਾ ਕੇ ਮੁੱਕਰੀ ਕੁੜੀ ਨੇ ਖੋਹ ਲਿਆ ਮਾਪਿਆਂ ਦਾ ਸੋਹਣਾ-ਸੁਨੱਖਾ ਲਾਡਲਾ ਪੁੱਤ,ਪਤਨੀ ਨੇ ਨਾਲ ਰੱਖਣੋਂ ਕੀਤਾ ਸੀ ਇਨਕਾਰ

(ਵੀਓਪੀ ਬਿਊਰੋ)ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਟਿਆਲਾ ਦੇ ਸੰਤ ਹਜਾਰਾ ਸਿੰਘ ਨਗਰ ਦੇ ਰਹਿਣ ਵਾਲੇ ਨੌਜਵਾਨ ਦੀ ਵਿਦੇਸ਼ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ। ਮਾਪਿਆਂ ਨੇ ਆਪਣੇ ਪੁੱਤ ਨੂੰ 4 ਮਹੀਨੇ ਪਹਿਲਾਂ ਵਿਦੇਸ਼ ਭੇਜਿਆ ਸੀ ਪਰ ਹੁਣ ਪੁੱਤਰ ਦੀ ਬੇਵਕਤੀ ਮੌਤ ਨਾਲ ਉਨ੍ਹਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਚੁੱਕਾ ਹੈ ਮ੍ਰਿਤਕ ਨੌਜਵਾਨ ਦੀ ਪਛਾਣ ਨਵਨਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 30 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਮਾਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦਾ ਪੁੱਤ 11 ਫਰਵਰੀ ਨੂੰ ਆਸਟ੍ਰੇਲੀਆ ਗਿਆ ਸੀ ਤੇ ਬੀਤੇ ਦਿਨੀਂ ਹੀ ਉਨ੍ਹਾਂ ਨੂੰ ਨਵਨਿੰਦਰ ਦੀ ਮੌਤ ਬਾਰੇ ਪਤਾ ਲੱਗਾ।

ਮਾਪਿਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜੇਕਰ ਉਸ ਦਾ ਕਤਲ ਕੀਤਾ ਗਿਆ ਹੈ ਤਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।ਮ੍ਰਿਤਕ ਦੇ ਮਾਪਿਆਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਦੀ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਪੁੱਤ ਦੇ ਆਖਰੀ ਦਰਸ਼ਨ ਕਰ ਸਕਣ ਤੇ ਭਾਰਤੀ ਰਸਮ-ਰਿਵਾਜਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ। ਮ੍ਰਿਤਕ ਨੌਜਵਾਨ ਨਵਨਿੰਦਰ ਸਿੰਘ ਬਾਡੀ ਬਿਲਡਰ ਤੇ ਮਿਹਨਤੀ ਨੌਜਵਾਨ ਸੀ।

ਨਵਿੰਦਰ ਸਿੰਘ ਦੀ ਮਾਤਾ ਮਨਜੀਤ ਕੌਰ ਪੰਜਾਬ ਪੁਲੀਸ ਵਿੱਚ ਹੌਲਦਾਰ ਵਜੋਂ ਨਿਯੁਕਤ ਹੈ। ਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ 30 ਲੱਖ ਰੁਪਏ ਖ਼ਰਚ ਕਰਕੇ ਸਾਲ 2019 ਵਿੱਚ ਆਪਣੀ ਨੂੰਹ ਕੁਲਵਿੰਦਰ ਕੌਰ ਨੂੰ ਆਸਟ੍ਰੇਲੀਆ ਭੇਜ ਦਿੱਤਾ ਸੀ। ਉਨ੍ਹਾਂ ਦੋਵਾਂ ਦਾ ਇੱਕ 5 ਸਾਲ ਦਾ ਬੱਚਾ ਵੀ ਹੈ। ਜਿਵੇਂ ਹੀ ਨੌਜਵਾਨ ਸਪਾਊਸ ਵੀਜ਼ੇ ‘ਤੇ ਆਸਟ੍ਰੇਲੀਆ ਪਹੁੰਚਿਆ ਤਾਂ ਕੁੜੀ ਨੇ ਉਸ ਨੂੰ ਉਸ ਤੋਂ ਦੂਰ ਰਹਿਣ ਤੇ ਆਪਣੇ ਦੋਸਤਾਂ ਨਾਲ ਰਹਿਣ ਲਈ ਕਿਹਾ।

ਪਤਨੀ ਤੋਂ ਵੱਖ ਰਹਿ ਰਹੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ, ਜਿਸ ਦਾ ਪੋਸਟਮਾਰਟਮ ਆਸਟ੍ਰੇਲੀਆ ‘ਚ ਹੀ ਕੀਤਾ ਗਿਆ ਹੈ। ਨੌਜਵਾਨ ਦੀ ਲਾਸ਼ ਅਜੇ ਤੱਕ ਪਟਿਆਲਾ ਨਹੀਂ ਪਹੁੰਚੀ ਹੈ। ਪਰਿਵਾਰ ਵੱਲੋਂ ਲਾਸ਼ ਨੂੰ ਵਾਪਸ ਲਿਆਉਣ ਲਈ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!