Love marriage ਕਰਵਾਉਣ ਵਾਲੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ,ਪਾਰਕ ‘ਚ ਪਈਆਂ ਮਿਲੀਆਂ ਦੋਵਾਂ ਦੀਆਂ ਲਾ+ਸ਼ਾਂ

ਹਰਿਆਣਾ ਦੇ ਹਿਸਾਰ ‘ਚ ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਦੀ ਅੱਜ ਸੋਮਵਾਰ ਸਵੇਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵਾਂ ਦੀਆਂ ਲਾਸ਼ਾਂ ਹਾਂਸੀ ਦੇ ਲਾਲਾ ਹੁਕਮ ਚੰਦ ਜੈਨ ਪਾਰਕ ਵਿੱਚ ਪਈਆਂ ਮਿਲੀਆਂ। ਦੋਵੇਂ ਸਵੇਰੇ ਪਾਰਕ ਵਿੱਚ ਬੈਠੇ ਸਨ।ਕਰੀਬ 9.30 ਵਜੇ ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ 7 ਰਾਊਂਡ ਫਾਇਰ ਕੀਤੇ। ਜਿਸ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।


ਮ੍ਰਿਤਕਾਂ ਦੀ ਪਛਾਣ ਨਾਰਨੌਂਦ ਦੇ ਪਿੰਡ ਬਡਾਲਾ ਦੇ ਰਹਿਣ ਵਾਲੇ ਤੇਜਵੀਰ ਅਤੇ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਰਹਿਣ ਵਾਲੀ ਮੀਨਾ ਵਜੋਂ ਹੋਈ ਹੈ। ਦੋਵਾਂ ਦਾ ਵਿਆਹ 2 ਮਹੀਨੇ ਪਹਿਲਾਂ ਹੀ ਹੋਇਆ ਸੀ। ਤੇਜਵੀਰ ਨੋਇਡਾ ਵਿੱਚ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ।

ਪੁਲੀਸ ਨੇ ਦੱਸਿਆ ਕਿ ਉਹ ਸਵੇਰੇ ਲਾਲਾ ਹੁਕਮਚੰਦ ਜੈਨ ਪਾਰਕ ‘ਚ ਬੈਠੇ ਸਨ, ਜਦੋਂ ਦੋਵੇਂ ਹਮਲਾਵਰ ਮੋਟਰਸਾਈਕਲ ‘ਤੇ ਆਏ। ਉਨ੍ਹਾਂ ਦੋਵਾਂ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲੀਸ ਨੇ ਲਾਸ਼ਾਂ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀਆਂ ਹਨ।

ਸੂਤਰਾਂ ਨੇ ਦੱਸਿਆ ਕਿ ਦੋਵਾਂ ਦਾ ਪਿਛਲੇ ਦੋ ਸਾਲਾਂ ਤੋਂ ਪ੍ਰੇਮ ਸਬੰਧ ਸੀ ਅਤੇ ਦੋ ਮਹੀਨੇ ਪਹਿਲਾਂ ਯੂਪੀ ਦੇ ਗਾਜ਼ੀਆਬਾਦ ਵਿੱਚ ਵਿਆਹ ਕਰਨ ਲਈ ਘਰੋਂ ਭੱਜ ਗਏ ਸਨ। ਔਰਤ ਦਾ ਪਰਿਵਾਰ ਉਨ੍ਹਾਂ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਤੇਜਵੀਰ ਨੋਇਡਾ ਦੀ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ।

error: Content is protected !!