ਇਨ੍ਹਾਂ ਆਗੂਆਂ ਨੇ ਅਸਿੱਧੇ ਤੌਰ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਬਗਾਵਤ ਦਾ ਝੰਡਾ ਬੁਲੰਦ ਕੀਤਾ ਹੈ। ਇਸ ਤੋਂ ਪਹਿਲਾਂ ਪਾਰਟੀ ਦੇ ਭਵਿੱਖ ਬਾਰੇ ਵਿਚਾਰ ਕਰਨ ਲਈ ਆਗੂਆਂ ਦੀ ਪੰਜ ਘੰਟੇ ਮੀਟਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਆਗੂ ਚਾਹੁੰਦੇ ਹਨ ਕਿ ਸੁਖਬੀਰ ਸਿੰਘ ਬਾਦਲ ਤੁਰੰਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣ।ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਦੀ ਕਮਾਨ ਮਜ਼ਬੂਤ ਸਿਆਸੀ ਤੇ ਧਾਰਮਿਕ ਸੂਝ ਵਾਲੇ ਵਿਅਕਤੀ ਨੂੰ ਦਿੱਤੀ ਜਾਣੀ ਚਾਹੀਦੀ ਹੈ। ਦੱਸ ਦੇਈਏ ਕਿ ਇਹ ਸਾਰੇ ਆਗੂ ਸੁਖਬੀਰ ਬਾਦਲ ਵੱਲੋਂ ਚੰਡੀਗੜ੍ਹ ਵਿੱਚ ਸੱਦੀ ਗਈ ਨਗਰ ਨਿਗਮ ਇੰਚਾਰਜਾਂ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਦੀ ਜਲੰਧਰ ਵਿੱਚ ਹੋਈ ਮੀਟਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਬਾਦਲ ਨੇ ਕਿਹਾ, ਅਸੀਂ ਇਸ ਕੋਸ਼ਿਸ਼ ਦਾ ਡਟ ਕੇ ਮੁਕਾਬਲਾ ਕਰਾਂਗੇ।