ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ’ਚ 6 ਲੋਕ ਸਵਾਰ ਸੀ ਪਰ 4 ਵਿਅਕਤੀਆਂ ਨੇ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ ਹੈ। ਜਦ ਕਿ 2 ਕਾਰ ਵਿਚ ਹੀ ਫਸੇ ਰਹੇ ਅਤੇ ਉਨ੍ਹਾਂ ਦੀ ਮੌਤ ਹੋ ਗਈ । ਇਸ ਸਬੰਧੀ ਜਦ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਜਦ ਇਹ ਭਾਣਾ ਉਸ ਵਕਤ ਵਾਪਰਿਆ ਜਦ ਮੁੰਡੇ ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਸਨ।
ਉਨ੍ਹਾਂ ਦੱਸਿਆ ਕਿ ਰਾਤ ਕਰੀਬ 2 ਵਜੇ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਕਾਰ ਨਹਿਰ ‘ਚ ਡਿੱਗ ਪਈ ਹੈ। ਜਿਸ ਤੋਂ ਬਾਅਦ ਮੌਕੇ ਪਹੁੰਚੇ ਕੇ ਵੇਖਿਆ ਤਾਂ ਕਾਰ ‘ਚ ਸਵਾਰ 6 ਜਣੇ ‘ਚੋਂ 4 ਬਾਹਰ ਨਿਕਲ ਚੁੱਕੇ ਸਨ। ਜਿਹਨਾਂ ਦੇ ਗੰਭੀਰ ਸੱਟਾਂ ਲਗੀਆਂ ਹੋਈਆਂ ਸਨ। ਇਸ ਦੌਰਾਨ ਜਦੋਂ ਕਾਰ ‘ਚ ਵੇਖਿਆ ਤਾਂ 2 ਨੌਜਵਾਨਾਂ ਕਾਰ ‘ਚ ਫਸੇ ਹੋਏ ਸੀ ਜਿਨ੍ਹਾਂ ਨੂੰ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।