ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਦੋਂ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾਂਦੀ ਹੈ ਤਾਂ ਇਨ੍ਹਾਂ ਨਸ਼ਾ ਤਸਕਰਾਂ ਦੇ ਘਰ ਦੇ ਬਾਹਰ ਤਾਲਾ ਲੱਗਿਆ ਹੁੰਦਾ ਹੈ।ਨਸ਼ਾ ਵਿਰੋਧੀ ਕਮੇਟੀ ਦੇ ਚੇਅਰਮੈਨ ਕਮਲਜੀਤ ਸਾਜਨ ਨੇ ਕਿਹਾ ਕਿ ਉਨ੍ਹਾਂ ਨੇ ਐਸਐਸਪੀ ਨਵਾਂਸ਼ਹਿਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਖ਼ਤਮ ਕਰਨ ਦਾ ਪੂਰਾ ਭਰੋਸਾ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਐਸਐਸਪੀ ਮਹਿਤਾਬ ਸਿੰਘ ਵਧੀਆ ਕੰਮ ਕਰ ਰਹੇ ਹਨ।