ਵੱਟ-ਬੰਨ੍ਹੇ ਪਿੱਛੇ ਭਰਾਵਾਂ ਨੂੰ ਹੀ ਗੋਲੀਆਂ ਨਾਲ ਭੁੰਨ੍ਹ ਦਿੱਤਾ, ਪਾਣੀ ਲਾਉਣ ਨੂੰ ਲੈ ਕੇ ਫਸ ਗਏ ਸਿੰਗ

ਵੱਟ-ਬੰਨ੍ਹੇ ਪਿੱਛੇ ਭਰਾਵਾਂ ਨੂੰ ਹੀ ਗੋਲੀਆਂ ਨਾਲ ਭੁੰਨ੍ਹ ਦਿੱਤਾ, ਪਾਣੀ ਲਾਉਣ ਨੂੰ ਲੈ ਕੇ ਫਸ ਗਏ ਸਿੰਗ

ਅਬੋਹਰ (ਵੀਓਪੀ ਬਿਊਰੋ) ਪੰਜਾਬ ਵਿੱਚ ਜ਼ਮੀਨ ਪਿੱਛੇ ਵਿਵਾਦ ਸਾਹਮਣੇ ਆਉਂਦੇ ਹੀ ਹਨ, ਜਿੱਥੇ ਜ਼ਮੀਨਾਂ ਪਿੱਛੇ ਭਰਾ-ਭਰਾ ਵੀ ਦੁਸ਼ਮਣ ਬਣ ਜਾਂਦੇ ਹਨ। ਬੀਤੇ ਦਿਨ ਅਬੋਹਰ ਹਲਕੇ ਤੋਂ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚਚੇਰੇ ਭਰਾਵਾਂ ਨੇ ਹੀ ਖੇਤ ਨੂੰ ਪਾਣੀ ਲਾਉਣ ਪਿੱਛੇ ਆਪਣੇ ਤਾਏ ਅਤੇ ਉਸ ਦੇ ਲੜਕੇ ਸਮੇਤ ਹੋਰਨਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

ਅਬੋਹਰ ਸਬ-ਡਿਵੀਜ਼ਨ ਦੇ ਪਿੰਡ ਬਹਾਦਰਖੇੜਾ ‘ਚ ਸ਼ੁੱਕਰਵਾਰ ਸਵੇਰੇ ਪਾਣੀ ਦੇ ਮੁੱਦੇ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ, ਜਿਸ ‘ਚ ਤਿੰਨ ਲੋਕ ਜ਼ਖਮੀ ਹੋ ਗਏ। ਤਿੰਨੋਂ ਜ਼ਖ਼ਮੀਆਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਤਿੰਨੋਂ ਜ਼ਖ਼ਮੀ ਗਿੱਦੜਬਾਹਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।

ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਬਲਦੇਵ ਸਿੰਘ ਪੁੱਤਰ ਜੱਬਰ ਸਿੰਘ ਨੇ ਦੱਸਿਆ ਕਿ ਉਸ ਦੀ ਪਿੰਡ ਬਹਾਦਰਖੇੜਾ ਵਿੱਚ ਜ਼ਮੀਨ ਹੈ। ਅੱਜ ਸਵੇਰੇ ਉਸ ਦੀ ਪਾਣੀ ਕੱਢਣ ਦੀ ਵਾਰੀ ਸੀ ਪਰ ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ ਨੂੰ ਲੈ ਕੇ ਉਸ ਦੇ ਰਿਸ਼ਤੇਦਾਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦਾ ਪਿਤਾ ਬਲਦੇਵ ਸਿੰਘ, ਭਰਾ ਗੁਰਜੰਟ ਸਿੰਘ ਅਤੇ ਸਤਵਿੰਦਰ ਸਿੰਘ ਜ਼ਖ਼ਮੀ ਹੋ ਗਏ। ਦੋ ਨੂੰ ਪੱਟ ਵਿੱਚ ਅਤੇ ਇੱਕ ਨੂੰ ਬਾਂਹ ਵਿੱਚ ਗੋਲੀ ਲੱਗੀ ਹੈ। ਤਿੰਨੋਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਬਰ ਸਿੰਘ ਨੇ ਦੱਸਿਆ ਕਿ ਉਹ ਇਸ ਸਬੰਧੀ ਪਹਿਲਾਂ ਹੀ ਪੁਲਿਸ ਕੋਲ ਖਦਸ਼ਾ ਪ੍ਰਗਟਾ ਚੁੱਕੇ ਹਨ।

ਇਸ ਮਾਮਲੇ ਦੀ ਸੂਚਨਾ ਥਾਣਾ ਅਬੋਹਰ ਦੇ ਪੁਲਿਸ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। ਹਾਲਾਂਕਿ ਇਸ ਪੂਰੇ ਮਾਮਲੇ ਦੀ ਪੁਲਿਸ ਵੱਲੋਂ ਪੁਸ਼ਟੀ ਕੀਤੀ ਜਾਵੇਗੀ।

error: Content is protected !!