ਜਲੰਧਰ ਵੈਸਟ ਸੀਟ ‘ਤੇ ਵਧਿਆ ਕਲੇਸ਼, ਚਰਨਜੀਤ ਚੰਨੀ ਖੜ੍ਹ ਗਿਆ ਪੁਲਿਸ ਅੱਗੇ ਛਾਤੀ ਤਾਣ, ਕਹਿੰਦਾ- AAP ਦੀ ਨਹੀਂ ਚੱਲਣੀ

ਜਲੰਧਰ ਵੈਸਟ ਸੀਟ ‘ਤੇ ਵਧਿਆ ਕਲੇਸ਼, ਚਰਨਜੀਤ ਚੰਨੀ ਖੜ੍ਹ ਗਿਆ ਪੁਲਿਸ ਅੱਗੇ ਛਾਤੀ ਤਾਣ, ਕਹਿੰਦਾ- AAP ਦੀ ਨਹੀਂ ਚੱਲਣੀ

 

ਜਲੰਧਰ (ਵੀਓਪੀ ਬਿਊਰੋ) ਵਿਧਾਨ ਸਭਾ ਸੀਟ ਜਲੰਧਰ ਵੈਸਟ ਤੋਂ AAP ਤੋਂ BJP ਵਿੱਚ ਆਏ ਸ਼ੀਤਲ ਅੰਗੂਰਾਲ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਇਸ ਸੀਟ ਉੱਪਰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। 10 ਜੁਲਾਈ ਨੂੰ ਹੋਣ ਜਾ ਰਹੀ ਚੋਣ ਵਿਚਾਲੇ ਇੱਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਦੇ ਨਾਲ ਭਖਿਆ ਹੋਇਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਵਿਚਾਲੇ ਮੁੱਖ ਮੁਕਾਬਲਾ ਦੇਖਿਆ ਜਾ ਰਿਹਾ ਹੈ ਅਤੇ ਇਨ੍ਹਾਂ ਪਾਰਟੀਆਂ ਦੇ ਆਗੂ ਤੇ ਉਮੀਦਵਾਰ ਇੱਕ-ਦੂਜੇ ਉੱਪਰ ਜੰਮ ਕੇ ਨਿਸ਼ਾਨੇ ਸਾਧ ਰਹੇ ਹਨ।

ਬੀਤੇ ਦਿਨ ਜਲੰਧਰ ਜ਼ਿਮਨੀ ਚੋਣ ‘ਚ ਇਲਜ਼ਾਮਬਾਜ਼ੀਆਂ ਦਾ ਦੌਰ ਵੀ ਭੱਖ ਗਿਆ ਹੈ। ਜਾਣਕਾਰੀ ਮੁਤਾਬਕ ਇੱਥੇ ਇੱਕ ਕਾਂਗਰਸੀ ਆਗੂ ਵੱਲੋਂ ਕੀਤੀ ਜਾ ਰਹੀ ਉਸਾਰੀ ਨੂੰ ਸਥਾਨਕ ਪੁਲਿਸ ਨੇ ਆ ਕੇ ਰੁਕਵਾ ਦਿੱਤਾ। ਇਸ ਤੋਂ ਬਾਅਦ ਮਾਹੌਲ ਹੋਰ ਵੀ ਭੱਖ ਗਿਆ, ਜਦ ਮੌਕੇ ‘ਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੌਕੇ ‘ਤੇ ਪਹੁੰਚ ਗਏ ਅਤੇ ਆਪਣੀ ਗੱਲ ਰੱਖਦੇ ਹੋਏ ਜਲੰਧਰ ਪੁਲਿਸ ਨਾਲ ਵੀ ਬਹਿਸ ਪਏ। ਇਸ ਦੌਰਾਨ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਪੁਲਿਸ ਨਾਲ ਕਾਫੀ ਬਹਿਸ ਹੋਈ।


ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਪੁਲਿਸ ‘ਤੇ ਸਿਆਸੀ ਸ਼ਹਿ ‘ਤੇ ਕੰਮ ਕਰਨ ਦਾ ਇਲਜ਼ਾਮ ਲਗਾਇਆ। ਉਨ੍ਹਾਂ ਨੇ ਕਿਹਾ ਕਿ ਸਾਡੇ ਆਗੂਆਂ ਨੂੰ ਧਮਕਾਉਣ ਲਈ ਪੰਜਾਬ ਸਰਕਾਰ ਪੰਜਾਬ ਪੁਲਿਸ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਆਗੂਆਂ ਤੇ ਵਰਕਰਾਂ ਨੂੰ AAP ‘ਚ ਸ਼ਾਮਲ ਕਰਵਾਉਣ ਲਈ ਪੰਜਾਬ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ, ਜੇਕਰ ਸਾਡੇ ਬੰਦੇ ਇਸ ਤੋਂ ਇਨਕਾਰ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਡਰਾਉਂ ਲਈ ਪੁਲਿਸ ਭੇਜੀ ਜਾ ਰਹੀ ਹੈ।


ਦੂਜੇ ਪਾਸੇ ਪੁਲਿਸ ਨੇ ਆਪਣੇ ‘ਤੇ ਲੱਗੇ ਸਾਰੇ ਇਲਜ਼ਾਮਾਂ ਤੋਂ ਇਨਕਾਰ ਕੀਤਾ ਹੈ। ਪੁਲਿਸ ਨੇ ਕਿਹਾ ਕਿ ਦੂਜੀ ਧਿਰ ਵੱਲੋਂ ਕਬਜ਼ੇ ਦੀ ਸ਼ਿਕਾਇਤ ਕੀਤੀ ਗਈ ਸੀ ਤਾਂ ਉਹ ਆਏ ਸਨ।

error: Content is protected !!