ਜਲਦ ਸੰਸਦ ਮੈਂਬਰ ਦੀ ਸਹੁੰ ਚੁੱਕਣ ਪਾਰਲੀਮੈਂਟ ਜਾਣਗੇ ਅੰਮ੍ਰਿਤਪਾਲ ਸਿੰਘ, NIA ਨੇ ਦਿੱਤੀ ਜ਼ਮਾਨਤ!

ਜਲਦ ਸੰਸਦ ਮੈਂਬਰ ਦੀ ਸਹੁੰ ਚੁੱਕਣ ਪਾਰਲੀਮੈਂਟ ਜਾਣਗੇ ਅੰਮ੍ਰਿਤਪਾਲ ਸਿੰਘ, NIA ਨੇ ਦਿੱਤੀ ਜ਼ਮਾਨਤ!


ਨਵੀਂ ਦਿੱਲੀ/ਖਡੂਰ ਸਾਹਿਬ (ਵੀਓਪੀ ਬਿਊਰੋ) ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਇਸ ਵਾਰ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਕਰੀਬ ਕਰੀਬ 2 ਲੱਖ ਵੋਟਾਂ ਨਾਲ ਜਿੱਤ ਪ੍ਰਾਪਤ ਕਰਕੇ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਨੇ ਸਿਆਸੀ ਵਿਰੋਧੀਆਂ ਨੂੰ ਹੈਰਾਨ ਕਰ ਦਿੱਤਾ ਸੀ। ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਉਸਨੇ ਉਹਨਾਂ ਸਾਰੀਆਂ ਗੱਲਾਂ ਦਾ ਜਵਾਬ ਦੇ ਦਿੱਤਾ ਸੀ, ਜੋ ਉਸਦੇ ਖਿਲਾਫ ਉਠ ਰਹੀਆਂ ਸਨ।

ਸੰਸਦ ਮੈਂਬਰ ਬਣਨ ਤੋਂ ਬਾਅਦ ਵੀ ਅਮ੍ਰਿਤਪਾਲ ਸਿੰਘ ਅਜੇ ਤੱਕ ਸਹੁੰ ਨਹੀਂ ਚੁੱਕ ਪਾਏ। ਕਾਰਨ ਇਹ ਸੀ ਕੀ ਉਸ ਨੂੰ ਜ਼ਮਾਨਤ ਨਹੀਂ ਮਿਲ ਰਹੀ ਸੀ ਪਰ ਹੁਣ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਪ੍ਰਕਿਰਿਆ ਪੂਰੀ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਐੱਨਆਈਏ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਜ਼ਮਾਨਤ ਦੇਣ ਦਾ ਫੈਸਲਾ ਕਰ ਲਿਆ ਹੈ। ਤੁਹਾਨੂੰ ਦੱਸ ਦਈਏ ਕਿ ਜੰਮੂ ਕਸ਼ਮੀਰ ਦੀ ਬਾਰਾਮੁਲਾ ਸੀਟ ਤੋਂ ਸੰਸਦ ਮੈਂਬਰ ਬਣੇ ਰਾਸ਼ਿਦ ਇੰਜੀਨੀਅਰ ਨੂੰ ਵੀ NIA ਨੇ ਜ਼ਮਾਨਤ ਤੇ ਸੰਸਦ ਮੈਂਬਰ ਦੀ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ।ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਲਈ ਵੀ ਸਹੁੰ ਚੁੱਕਣ ਦੀ ਪਰਿਕਿਰਿਆ ਜਲਦੀ ਹੋ ਸਕਦੀ ਹੈ।


ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀ ਮਨਜ਼ੂਰੀ ਮਿਲ ਗਈ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਨੇ ਅਜੇ ਤੱਕ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ।

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।

error: Content is protected !!