Skip to content
Thursday, December 26, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
July
3
ਅੰਮ੍ਰਿਤਪਾਲ ਦੇ ਜੇਲ਼੍ਹ ਤੋਂ ਬਾਹਰ ਆਉਣ ਦਾ ਰਾਹ ਪੱਧਰਾ! ਮਿਲੀ ਸਹੁੰ ਚੁੱਕਣ ਲਈ ਪੈਰੋਲ, ਜਾਣੋਂ ਕਿੰਂਨੇ ਦਿਨ ਰਹਿਣਗੇ ਬਾਹਰ
Crime
Latest News
National
Politics
Punjab
ਅੰਮ੍ਰਿਤਪਾਲ ਦੇ ਜੇਲ਼੍ਹ ਤੋਂ ਬਾਹਰ ਆਉਣ ਦਾ ਰਾਹ ਪੱਧਰਾ! ਮਿਲੀ ਸਹੁੰ ਚੁੱਕਣ ਲਈ ਪੈਰੋਲ, ਜਾਣੋਂ ਕਿੰਂਨੇ ਦਿਨ ਰਹਿਣਗੇ ਬਾਹਰ
July 3, 2024
Voice of Punjab
ਖੰਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਲਈ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦੇ ਜੇਲ੍ਹ ਵਿਚੋਂ ਬਾਹਰ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵਜੋਂ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਤੋਂ 9 ਜੁਲਾਈ ਤੱਕ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸੰਸਦ ਮੈਂਬਰ ਵੱਲੋਂ ਪ੍ਰਾਪਤ ਹੋਈ ਦਰਖਾਸਤ ’ਤੇ ਸਾਰੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਇਹ ਸਿਫ਼ਾਰਸ਼ ਕੀਤੀ ਸੀ। ਇਹ ਪੈਰੋਲ 5 ਜੁਲਾਈ ਤੋਂ 9 ਜੁਲਾਈ ਤੱਕ ਦਿੱਤੀ ਗਈ ਹੈ। ਇਸ ਦੀਆਂ ਸ਼ਰਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਵੀ ਦੱਸ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਜੇਲ੍ਹ ਵਿੱਚ ਰਹਿੰਦਿਆਂ ਉਨ੍ਹਾਂ ਨੇ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1.97 ਲੱਖ ਵੋਟਾਂ ਨਾਲ ਹਰਾਇਆ ਸੀ।
ਸੰਸਦ ਮੈਂਬਰ ਬਣਨ ਤੋਂ ਬਾਅਦ ਰਾਜਦੇਵ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਉਨ੍ਹਾਂ ਨੂੰ ਸਹੁੰ ਚੁੱਕਣ ਦੀ ਮੰਗ ਕਰ ਰਹੇ ਸਨ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ੍ਹ ਸੁਪਰਡੈਂਟ ਨੂੰ ਪੱਤਰ ਵੀ ਲਿਖ ਕੇ ਸਹੁੰ ਚੁੱਕਣ ਲਈ ਕਿਹਾ ਗਿਆ ਸੀ। ਇਹ ਪੱਤਰ ਜੇਲ੍ਹ ਸੁਪਰਡੈਂਟ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਭੇਜਿਆ ਗਿਆ ਸੀ। ਇੱਥੋਂ ਪੰਜਾਬ ਸਰਕਾਰ ਅਤੇ ਫਿਰ ਪੰਜਾਬ ਸਰਕਾਰ ਨੇ ਇਹ ਪੱਤਰ ਲੋਕ ਸਭਾ ਸਪੀਕਰ ਨੂੰ ਭੇਜਿਆ ਹੈ।
ਇਹ ਸਿਫ਼ਾਰਿਸ਼ ਡਿਪਟੀ ਕਮਿਸ਼ਨਰ ਨੇ ਸਮੁੱਚੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਕੀਤੀ ਹੈ। ਜਿਸ ਤੋਂ ਬਾਅਦ ਲੋਕ ਸਭਾ ਸਪੀਕਰ ਵੱਲੋਂ ਇਸ ਦੀ ਮਨਜ਼ੂਰੀ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੀਆਂ ਸਾਰੀਆਂ ਸ਼ਰਤਾਂ ਵੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤੀਆਂ ਗਈਆਂ ਹਨ।
Post navigation
ਬਾਬੇ ਦੀ ਸਤਿਸੰਗ ਚ ਗਏ ਸ਼ਰਧਾਲੂਆਂ ‘ਚ ਮਚੀ ਭਗਦੜ, 116 ਲੋਕਾਂ ਦੀ ਹੋਈ ਮੌ+ਤ, ਬਾਬਾ ਹੋਇਆ ਫਰਾਰ
ਪ੍ਰੇਮੀ-ਪ੍ਰੇਮਿਕਾ ਨੇ ਮਾਰੀ ਨਹਿਰ ‘ਚ ਛਾਲ, ਪ੍ਰੇਮਿਕਾ ਦੀ ਮੌ+ਤ, ਮਾਂ ਨੇ ਚੁੱਕੇ ਮੁੰਡੇ ‘ਤੇ ਸਵਾਲ, ਕਿਹਾ ਮਾਰਿਆ ਧੱਕਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us