ਆਖਿਰਕਾਰ 4 ਦਿਨ ਲਈ ਮਿਲ ਹੀ ਗਈ ਪੈਰੋਲ, ਪੰਜਾਬ ਪੁਲਿਸ ਰਹੇਗੀ ਨਾਲ, 5 ਤੋਂ 9 ਅਪ੍ਰੈਲ ਵਿਚਾਲੇ ਸਪੀਕਰ ਦੇ ਕਮਰੇ ‘ਚ ਜਾ ਕੇ ਚੁੱਕਣੀ ਪਵੇਗੀ ਸਹੁੰ

ਆਖਿਰਕਾਰ 4 ਦਿਨ ਲਈ ਮਿਲ ਹੀ ਗਈ ਪੈਰੋਲ, ਪੰਜਾਬ ਪੁਲਿਸ ਰਹੇਗੀ ਨਾਲ, 5 ਤੋਂ 9 ਅਪ੍ਰੈਲ ਵਿਚਾਲੇ ਸਪੀਕਰ ਦੇ ਕਮਰੇ ‘ਚ ਜਾ ਕੇ ਚੁੱਕਣੀ ਪਵੇਗੀ ਸਹੁੰ

ਦਿੱਲੀ (ਵੀਓਪੀ ਬਿਊਰੋ) ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਰਿਕਾਰਡ ਜਿੱਤ ਦਰਜ ਕਰਕੇ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਨੂੰ ਆਖਿਰਕਾਰ ਪੈਰੋਲ ਮਿਲ ਗਈ ਹੈ। ਪੈਰੋਲ ਮਿਲਣ ਦੇ ਨਾਲ ਹੀ ਉਹ ਹੁਣ ਜਲਦ ਸੰਸਦ ਮੈਂਬਰ ਦੀ ਸਹੁੰ ਚੁੱਕ ਸਕਦੇ ਹਨ। NSA ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਮਿਲੀ ਹੈ।

ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਾਪਤ ਹੋਈ ਦਰਖਾਸਤ ’ਤੇ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਇਹ ਸਿਫਾਰਸ਼ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਤੋਂ 9 ਜੁਲਾਈ ਤੱਕ ਪੈਰੋਲ ਦਿੱਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਉੱਥੇ 5 ਜੁਲਾਈ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ।

ਇਹ ਪੱਤਰ ਜੇਲ੍ਹ ਸੁਪਰਡੈਂਟ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਭੇਜਿਆ ਗਿਆ ਹੈ। ਇੱਥੋਂ ਪੰਜਾਬ ਸਰਕਾਰ ਅਤੇ ਫਿਰ ਪੰਜਾਬ ਸਰਕਾਰ ਨੇ ਇਹ ਪੱਤਰ ਲੋਕ ਸਭਾ ਸਪੀਕਰ ਨੂੰ ਭੇਜਿਆ ਹੈ। ਇਹ ਸਿਫ਼ਾਰਿਸ਼ ਡਿਪਟੀ ਕਮਿਸ਼ਨਰ ਨੇ ਸਮੁੱਚੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਕੀਤੀ ਹੈ। ਜਿਸ ਤੋਂ ਬਾਅਦ ਲੋਕ ਸਭਾ ਸਪੀਕਰ ਵੱਲੋਂ ਇਸ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੀਆਂ ਸਾਰੀਆਂ ਸ਼ਰਤਾਂ ਵੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤੀਆਂ ਗਈਆਂ ਹਨ। ਅੰਮ੍ਰਿਤਪਾਲ ਦੇ ਵਕੀਲ ਰਾਜਦੇਵ ਖਾਲਸਾ ਨੇ ਕਿਹਾ ਕਿ ਚੁਣੇ ਗਏ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨ ਹੁੰਦੇ ਹਨ।

error: Content is protected !!