ਕੁੜੀ ਭਜਾ ਲੈ ਚੱਲਿਆ ਸੀ ਨਾਬਾਲਿਗ, ਪਰਿਵਾਰ ਨੂੰ ਲੱਗੀ ਭਣਕ, ਕੁੱਟ-ਕੁੱਟ ਬਣਾਈ ਵੀਡੀਓ, ਮੌ+ਤ ਤੋਂ ਬਾਅਦ ਪਰਿਵਾਰ ਦਾ ਹੰਗਾਮਾ

ਅਜਨਾਲਾ ਦੇ ਪਿੰਡ ਚਮਿਆਰੀ ਦੇ ਨਾਬਾਲਿਗ ਨੌਜਵਾਨ ਦੀ ਲੁਧਿਆਣਾ ਵਿਖੇ ਮੌਤ ਹੋ ਗਈ। ਨਬਾਲਿਗ ਨੌਜਵਾਨ ਰੋਹਿਤ ਅਤੇ ਪਿੰਡ ਦੀ ਹੀ ਨਾਬਾਲਿਗ ਲੜਕੀ ਦੇ ਆਪਸ ਵਿੱਚ ਪ੍ਰੇਮ ਸੰਬੰਧ ਸੀ। ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਲੜਕੇ ਨੂੰ ਕਾਬੂ ਕਰਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ।ਅਜਨਾਲਾ ਦੇ ਪਿੰਡ ਚਮਿਆਰੀ ਦੇ ਨਾਬਾਲਿਗ ਨੌਜਵਾਨ ਦੀ ਲੁਧਿਆਣਾ ਵਿਖੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਲੁਧਿਆਣਾ ਜੇਲ੍ਹ ਪ੍ਰਸ਼ਾਸਨ ਵੱਲੋਂ ਲੜਕੇ ਦਾ ਇਲਾਜ ਕਰਵਾਇਆ ਜਾ ਰਿਹਾ ਸੀ। ਜਿਸ ਦੀ ਬੁਰੀ ਤਰੀਕੇ ਨਾਲ ਹੋਈ ਕੁੱਟਮਾਰ ਕਾਰਨ ਇਲਾਜ ਦੌਰਾਨ ਹੀ ਨੌਜਵਾਨ ਦੀ ਮੌਤ ਹੋ ਗਈ ਸੀ।

ਜਾਣਕਾਰੀ ਮੁਤਾਬਿਕ ਪਿੰਡ ਚਮਿਆਰੀ ਦਾ ਇਹ ਨਬਾਲਿਗ ਨੌਜਵਾਨ ਰੋਹਿਤ ਅਤੇ ਪਿੰਡ ਦੀ ਹੀ ਨਾਬਾਲਿਕ ਲੜਕੀ ਆਪਸ ਵਿੱਚ ਪ੍ਰੇਮ ਕਰਦੇ ਸੀ। ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਲੜਕੇ ਨੂੰ ਕਾਬੂ ਕਰਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਕੁੱਟਮਾਰ ਤੋਂ ਬਆਦ ਉਸ ਦੀਆਂ ਨੱਕ ਨਾਲ ਲਕੀਰਾਂ ਕਢਾਉਂਦੇ ਹੋਏ ਦੀ ਵੀਡੀਓ ਵੀ ਬਣਾਈ ਗਈ। ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਅਤੇ ਲੜਕੇ ‘ਤੇ ਮਾਮਲਾ ਦਰਜ ਕਰਵਾ ਦਿੱਤਾ ਗਿਆ।

ਲੜਕੇ ਨੂੰ ਪੁਲਿਸ ਵੱਲੋਂ ਲੁਧਿਆਣਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਇਸ ਦੌਰਾਨ ਨੌਜਵਾਨ ਦੀ ਜੇਲ੍ਹ ਵਿੱਚ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਦੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਲੜਕੇ ਦੀ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ। ਜਿਸ ਕਰਕੇ ਉਨ੍ਹਾਂ ਦੇ ਲੜਕੇ ਦੀ ਹਾਲਤ ਬਹੁਤ ਗੰਭੀਰ ਹੋ ਗਈ ਸੀ।

ਪੁਲਿਸ ਦੀ ਹਾਜ਼ਰੀ ਵਿੱਚ ਵੀ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਕੋਲੋਂ ਕੁੱਟਮਾਰ ਕਰਵਾਈ ਗਈ ਸੀ। ਜਿਸ ਦੇ ਚਲਦੇ ਉਸ ਨੂੰ ਕੋਈ ਅੰਦਰੂਨੀ ਸੱਟ ਲੱਗਣ ਕਰਕੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਜਿਨਾਂ ਨੇ ਲੜਕੇ ਦੀ ਕੁੱਟਮਾਰ ਕੀਤੀ ਸੀ ਉਨ੍ਹਾਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

error: Content is protected !!