ਗੰਨਮੈਨ ਦੇ ਨਿਹੰਗਾਂ ਨੇ ਵੱ+ਢ ਦਿੱਤਾ ਸਾਹਮਣੇ ਸ਼ਿਵ ਸੈਨਾ ਆਗੂ, ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਚੋਂ ਹੈ ਗੋਰਾ ਥਾਪਰ

ਲੁਧਿਆਣਾ ਵਿਚ ਦਿਨ ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਸ਼ਿਵ ਸੈਨਾ ਗੋਰਾ ਥਾਪਰ ਤੇ ਬਾਹਰ ਕੁੱਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਨਿਹੰਗਾਂ ਦਾ ਬਾਣਾ ਪਹਿਨੇ ਚਾਰ ਮੁਲਜ਼ਮਾਂ ਨੇ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਮਗਰੋਂ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈਲੁਧਿਆਣਾ ਵਿੱਚ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ ਹੋਇਆ ਹੈ । ਇਸ ਹਮਲੇ ਤੋਂ ਬਾਅਦ ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸ ਮੌਕੇ ਸ਼ਿਵ ਸੈਨਾ ਆਗੂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਇੱਕ ਪ੍ਰੋਗਰਾਮ ਤੋਂ ਬਾਹਰ ਨਿਕਲਦੇ ਹੀ ਸ਼ਿਵ ਸੈਨਾ ਆਗੂ ’ਤੇ ਨਿਹੰਗ ਸਿੰਘ ਦੇ ਬਾਣੇ ਵਿੱਚ ਆਏ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਸ਼ਿਵ ਸੈਨਾ ਆਗੂ ਸਕੂਟਰੀ ਉੱਤੇ ਜਾ ਰਿਹਾ ਸੀ ਤਾਂ ਉਹ ਵਿਅਕਤੀਆਂ ਆ ਕੇ ਉਸ ਨੂੰ ਰੋਕ ਲੈਂਦੇ ਹਨ ਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਨਾਲ ਇੱਕ ਗੰਨਮੈਨ ਮੌਜੂਦ ਸੀ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਬਚਾਅ ਜ਼ਰੂਰ ਹੋਇਆ ਪਰ 80 ਫੀਸਦੀ ਉਨ੍ਹਾਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ । ਇਲਜ਼ਾਮ ਹਨ ਕਿ ਘਟਨਾ ਦੌਰਾਨ ਸੰਦੀਪ ਥਾਪਰ ਦਾ ਗੰਨਮੈਨ ਮੂਕ ਦਰਸ਼ਕ ਬਣ ਕੇ ਇਕ ਪਾਸੇ ਖੜ੍ਹਾ ਰਿਹਾ ਅਤੇ ਗੋਰੇ ਨੂੰ ਬਚਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਖੂਨ ਨਾਲ ਲੱਥਪੱਥ ਹਾਲਤ ‘ਚ ਗੋਰਾ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਉਥੇ ਹੀ ਜੁਆਇੰਟ ਕਮਿਸ਼ਨਰ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਪੁਲਿਸ ਵਲੋਂ 307 ਦਾ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਕਰ ਲਈ ਹੈ ਤੇ ਜਲਦ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਤਿੰਨ ਬੰਦੇ ਦੇਖੇ ਗਏ ਹਨ, ਜਿਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਗੰਨਮੈਨ ਵਲੋਂ ਡਿਊਟੀ ਵਿੱਚ ਕੁਤਾਹੀ ਵਰਤੀ ਹੋਈ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ ।

error: Content is protected !!