ਗਵਾਹੀਆਂ ਦੇਣ ਨਹੀਂ ਪਹੁੰਚ ਰਹੇ ਹਮਲੇ ਵਾਲੇ ਦਿਨ ਸਿੱਧੂ ਨਾਲ ਥਾਰ ‘ਚ ਸਵਾਰ ਯਾਰ, ਕੀ ਹੱਟ ਗਏ ਨੇ ਪਿੱਛੇ?

 ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਕਾਫੀ ਮਹੀਨੇ ਬੀਤ ਚੁੱਕੇ ਨੇ ਮਾਂ ਬਾਪ ਲਗਾਤਾਰ ਆਪਣੇ ਪੁੱਤਰ ਨੁੰ ਇਨਸਾਫ ਦਿਵਾਉਂਣ ਦੀ ਲੜਾਈ ਲੜ੍ਹ ਰਹੇ ਨੇ।ਇਸ ਲੜਾਈ ਵਿਚ ਜਿਥੇ ਪੂਰਾ ਪੰਜਾਬ ਮਾਂ-ਬਾਪ ਦਾ ਸਾਥ ਦੇ ਰਿਹਾ ਹੈ ਉਥੇ ਹੀ ਚਰਰਚਾਵਾਂ ਨੇ ਕਿ ਸਿੱਧੂ ਮੂਸੇਵਾਲਾ ਦੇ ਉਹ 2 ਖਾਸ ਯਾਰ ਇਸ ਮਾਮਲੇ ਤੋਂ ਪਿੱੱਛੇ ਹੱਟ ਗਏ ਨੇ ਜੋ ਘਟਨਾ ਵਾਲੇ ਦਿਨ ਸਿੱਧੂ ਮੂਸੇਵਾਲਾ ਦੇ ਨਾਲ ਥਾਰ ਵਿਚ ਸਵਾਰ ਸਨ।

ਮਾਨਸਾ ਦੀ ਅਦਾਲਤ ’ਚ ਸ਼ੁੱਕਰਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸੁਣਵਾਈ ਹੋਈ। ਪਰ ਗਵਾਹਾਂ ਦੇ ਪੇਸ਼ ਨਾ ਹੋਣ ਕਾਰਨ ਅਦਾਲਤ ਵੱਲੋਂ ਅਗਲੀ ਸੁਣਵਾਈ 26 ਜੁਲਾਈ 2024 ਨੂੰ ਤੈਅ ਕੀਤੀ ਗਈ ਹੈ। ਵਕੀਲ ਸਤਿੰਦਰਪਾਲ ਮਿੱਤਲ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਕੇਸ ’ਚ ਪੇਸ਼ੀ ਦੌਰਾਨ ਦੋ ਗਵਾਹ ਗੁਰਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ, ਜੋ ਸਿੱਧੂ ਮੂਸੇਵਾਲਾ ਨਾਲ ਥਾਰ ’ਚ ਸਵਾਰ ਸਨ, ਉਨ੍ਹਾਂ ਨੂੰ ਅਦਾਲਤ ਨੇ ਗਵਾਹੀ ’ਤੇ ਬੁਲਾਇਆ ਹੋਇਆ ਸੀ।

ਇਹ ਦੂਜੀ ਵਾਰ ਹੈ ਕਿ ਘਟਨਾ ਤੋਂ ਬਾਅਦ ਸਿੱਧੂ ਦੀ ਕਾਰ ਚ ਬੈਠੇ ਦੋਵੇਂ ਦੋਸਤ ਗਵਾਹੀ ਦੇਣ ਨਹੀਂ ਆਏ।ਅਦਾਲਤ ਨੇ ਦੋਵਾਂ ਦੇ ਬਿਆਨ ਕਲਮਬੰਦ ਕਰਨ ਦੀ ਤਰੀਕ ਕੱਲ੍ਹ ਯਾਨੀ ਸ਼ੁੱਕਰਵਾਰ ਰੱਖੀ ਸੀ। ਕਤਲ ਦੇ ਸਮੇਂ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਿੱਧੂ ਦੀ ਕਾਰ ਵਿੱਚ ਬੈਠੇ ਸਨ। ਇਸ ਲਈ ਉਨ੍ਹਾਂ ਨੂੰ ਮੁੱਖ ਗਵਾਹ ਬਣਾਇਆ ਗਿਆ। ਦੋਵਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ ਚ ਛੋਟ ਦੀ ਮੰਗ ਕੀਤੀ ਹੈ। ਇਹ ਘਟਨਾ ਮਾਨਸਾ ਦੇ ਪਿੰਡ ਜਵਾਹਰਕੇ ਦੀ ਹੈ। ਗੁਰਵਿੰਦਰ ਤੇ ਗੁਰਪ੍ਰੀਤ ਨੂੰ ਵੀ ਗੋਲੀਆਂ ਲੱਗੀਆਂ।

29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀ ਮਾਰ ਦਿੱਤੀ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਇਸ ਕਤਲ ਦੀ ਜ਼ਿੰਮੇਵਾਰੀ ਬਦਨਾਮ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਹੈ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਜਿਸ ਚ ਲਾਰੇਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ।ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ। ਕਤਲ ਤੋਂ ਬਾਅਦ ਤੋਂ ਹੀ ਮਾਪੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। 

error: Content is protected !!