500 ਰੁਪਏ ਨੇ ਵਿਛਾ ਦਿੱਤਾ ਘਰ ‘ਚ ਸੱਥਰ, ਖੂ+ਨੀ ਲੜਾਈ ‘ਚ ਮਾਰਿਆ ਗਿਆ 19 ਸਾਲਾਂ ਨੌਜਵਾਨ, ਪਿਓ ਗੰਭੀਰ ਜ਼ਖਮੀ

ਮਾਮਲਾ ਗੁਰਦਾਸਪੁਰ ਪੁਲਿਸ ਅਧੀਨ ਪੈਂਦੇ ਕਸਬਾ ਕਾਹਨੂੰਵਾਨ ਦਾ ਹੈ ਜਿਥੇ ਮਹਿਜ 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਦੋ ਧੜਿਆਂ ਦੇ ਵਿਚਕਾਰ ਹੋਏ ਝਗੜੇ ਦੌਰਾਨ ਇੱਕ 19 ਸਾਲਾ ਨੌਜਵਾਨ ਰਾਜਨ ਮਸੀਹ ਦੀ ਮੌਤ ਹੋ ਗਈ। ਜਦਕਿ ਉਸਦਾ ਪਿਤਾ ਬਲਵਿੰਦਰ ਮਸੀਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ਲਜਾਇਆ ਗਿਆ ਪਰ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੈਫਰ ਦਿੱਤਾ ਗਿਆ। ਜਿੱਥੋਂ ਉਸਨੂੰ ਅੰਮ੍ਰਿਤਸਰ ਲਈ ਉਚੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ।

ਇਸ ਲੜਾਈ ਝਗੜੇ ਦੌਰਾਨ ਇੱਟਾਂ ਰੋੜਿਆਂ ਦੀ ਖੂਬ ਵਰਤੋਂ ਹੋਈ। ਜਿਸਦੇ ਚਲਦੇ ਇੱਕ ਰੋੜਾ ਰਾਜਨ ਪੁੱਤਰ ਬਲਵਿੰਦਰ ਮਸੀਹ ਦੇ ਸਿਰੇ ਵਿੱਚ ਵੱਜ ਗਿਆ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਇਸੇ ਝਗੜੇ ਦੌਰਾਨ ਉਸਦਾ ਪਿਤਾ ਬਲਵਿੰਦਰ ਮਸੀਹ ਵੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਕੇਸ ਦਰਜ ਕੀਤਾ ਗਿਆ ਅਤੇ ਅਗਲੀ ਤਫਤੀਸ਼ ਸ਼ੁਰੂ ਕਰ ਦਿਤੀ ਗਈ ਹੈ

ਜਾਣਕਾਰੀ ਅਨੁਸਾਰ ਦੋਸ਼ ਲਗਾਇਆ ਜਾ ਰਿਹਾ ਸੀ ਕਿ ਮੁਲਜ਼ਮ ਰਾਹੁਲ ਅਤੇ ਰੋਹਿਤ ਨੇ ਮ੍ਰਿਤਕ ਰਾਜਨ ਮਸੀਹ ਦੇ ਭਰਾ ਸਾਜਨ ਮਸੀਹ ਨਾਲ ਮਿਲ ਕੇ ਕੁਝ ਦਿਨ ਪਹਿਲਾਂ ਗੁਆਂਢੀ ਕੋਲੋਂ ਕਣਕ ਚੋਰੀ ਕੀਤੀ ਸੀ। ਚੋਰੀ ਹੋਈ ਕਣਕ ਦੇ 500 ਰੁਪਏ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਝਗੜਾ ਹੋ ਗਿਆ। ਝਗੜਾ ਇਸ ਹੱਦ ਤੱਕ ਵਧ ਗਿਆ ਕਿ ਦੋਵਾਂ ਧਿਰਾਂ ਵਿੱਚ ਇੱਟਾਂ-ਪੱਥਰ ਚੱਲਣੇ ਸ਼ੁਰੂ ਹੋ ਗਏ। ਇਸ ਦੌਰਾਨ ਰਾਜਨ ਅਤੇ ਉਸ ਦਾ ਪਿਤਾ ਬਲਵਿੰਦਰ ਗੰਭੀਰ ਜ਼ਖ਼ਮੀ ਹੋ ਗਏ। ਰਾਜਨ ਦੀ ਮੌਤ ਹੋ ਗਈ, ਜਦਕਿ ਬਲਵਿੰਦਰ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਉਥੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਮੌਕੇ ‘ਤੇ ਪਹੁੰਚੇ ਥਾਣਾ ਕਾਹਨੂੰਵਾਨ ਦੇ ਇੰਚਾਰਜ ਸਾਹਿਲ ਪਠਾਨੀਆ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

error: Content is protected !!