30 ਜੂਨ ਨੂੰ ਡੇਹਲੋਂ ਥਾਣੇ ਵਿਚ 21 ਸਾਲਾ ਲੜਕੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਲੜਕੀ ਦੇ ਪਿਤਾ ਬਲਜੀਤ ਸਿੰਘ ਨੇ ਦਸਿਆ ਕਿ ਉਸ ਦੀ 21 ਸਾਲਾ ਲੜਕੀ ਰਾਜਜੋਤ ਕੌਰ ਪੱਖੋਵਾਲ ਰੋਡ ’ਤੇ ਹੰਗਰੀ ਵਿਲਾ ਨਾਂ ਦੀ ਜਗ੍ਹਾ ’ਤੇ ਕੰਮ ਕਰਦੀ ਹੈ। ਘਟਨਾ ਵਾਲੇ ਦਿਨ ਉਹ ਦੇਰ ਰਾਤ ਤਕ ਘਰ ਨਹੀਂ ਪਰਤੀ। ਪੁਲਿਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਲੜਕੀ ਦਾ 1 ਜੁਲਾਈ ਨੂੰ ਕਿਲਾ ਰਾਏਕੋਟ ਦੇ ਰਹਿਣ ਵਾਲੇ ਹਰਸ਼ਨਜੋਤ ਸਿੰਘ ਪੁੱਤਰ ਜਸਵੀਰ ਸਿੰਘ ਨਾਲ ਪ੍ਰੇਮ ਵਿਆਹ ਕਰ ਲਿਆ।