ਇੱਥੇ ਇੱਕ ਵਿਅਕਤੀ ਨੇ ਆਪਣੀ ਦੂਸਰੀ ਪਤਨੀ ਦਾ ਕੈਂਚੀ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਉਕਤ ਵਿਅਕਤੀ ਆਪਣੀ ਪਹਿਲੀ ਪਤਨੀ ਦੇ ਕਤਲ ਮਾਮਲੇ ‘ਚ 10 ਸਾਲ ਦੀ ਜੇਲ੍ਹ ਕੱਟ ਕੇ 6 ਮਹੀਨੇ ਪਹਿਲਾਂ ਹੀ ਬਾਹਰ ਆਇਆ ਸੀ। ਕਰੀਬ 4 ਮਹੀਨੇ ਪਹਿਲਾਂ ਉਕਤ ਮਹਿਲਾ ਨੇ ਜੇਲ੍ਹ ‘ਚੋਂ ਆਏ ਇਸ ਵਿਅਕਤੀ ਨਾਲ ਕੋਰਟ ਮੈਰਿਜ ਕੀਤੀ ਸੀ। ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਉਕਤ ਵਿਅਕਤੀ ਨੇ ਮਹਿਲਾ ਦਾ ਵੀ ਕਤਲ ਕਰ ਦਿੱਤਾ।