ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ

ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ

ਜਲੰਧਰ (ਵੀਓਪੀ ਬਿਊਰੋ) ਜੁਲਾਈ ਦਾ ਦੂਜਾ ਹਫਤਾ ਚੱਲ ਰਿਹਾ ਹੈ ਅਤੇ ਪੰਜਾਬ ਵਿੱਚ ਕੀ ਥਾਵਾਂ ‘ਤੇ ਜੰਮ ਕੇ ਹੋਈ ਬਾਰਿਸ਼ ਹੋ ਰਹੀ ਹੈ ਅਤੇ ਇਸ ਨਾਲ ਮੌਸਮ ਵਿੱਚ ਵੀ ਕਾਫੀ ਬਦਲਾਅ ਆਇਆ ਹੈ। ਉੱਥੇ ਹੀ ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਬਾਰਿਸ਼ ਨੂੰ ਲੈ ਕੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਹਾਈ ਅਲਰਟ ਤੋਂ ਸਰਕਾਰ ਤੇ ਪ੍ਰਸ਼ਾਸਨ ਨੇ ਵੀ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਦੇ ਲਈ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਦਰਿਆਵਾਂ ਨੇੜਲੇ ਹੇਠਲੇ ਇਲਾਕਿਆਂ ਵਿੱਚ ਲੋਕਾਂ ਨੂੰ ਸੁਚੇਤ ਕਰਨਾ ਸ਼ੁਰੂ ਕਰ ਦਿੱਤਾ ਹੈ।

ਉੱਥੇ ਹੀ ਪਹਾੜਾਂ ‘ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ ‘ਤੇ ਚੱਟਾਨਾਂ ਅਤੇ ਮਲਬਾ ਟੁੱਟਣ ਕਾਰਨ ਹਾਈਵੇਅ ਪ੍ਰਭਾਵਿਤ ਹੋ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਬੱਦਲ ਸ਼ਾਂਤ ਹਨ। ਅਜਿਹੇ ‘ਚ ਹੁਣ ਇੱਥੇ ਪਾਰਾ ਹੌਲੀ-ਹੌਲੀ ਚੜ੍ਹਨਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਅਜੇ ਵੀ ਆਮ ਨਾਲੋਂ ਘੱਟ ਹੈ। ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਸੂਬੇ ਵਿੱਚ ਮੱਧਮ ਤੋਂ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਐਤਵਾਰ ਨੂੰ ਵੀ ਸੂਬੇ ਦੇ ਲਹਿਰਾ, ਸੁਨਾਮ, ਪੱਤਣ, ਸਮਾਣਾ, ਸਰਦੂਲਗੜ੍ਹ, ਤਲਵੰਡੀ ਸਾਬੋ ਅਤੇ ਹੋਰ ਥਾਵਾਂ ‘ਤੇ ਹਲਕੀ ਬਾਰਿਸ਼ ਜਾਰੀ ਰਹੀ। ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ ਵਿੱਚ 14, ਬਰਨਾਲਾ ਵਿੱਚ 7, ਅਬੋਹਰ ਵਿੱਚ 2.5, ਫ਼ਿਰੋਜ਼ਪੁਰ ਵਿੱਚ 9.5 ਅਤੇ ਮੁਹਾਲੀ ਵਿੱਚ 8 ਮਿਲੀਮੀਟਰ ਮੀਂਹ ਪਿਆ ਹੈ। ਇਸ ਦੇ ਨਾਲ ਹੀ, ਯੈਲੋ ਅਲਰਟ ਦੇ ਵਿਚਕਾਰ ਐਤਵਾਰ ਨੂੰ ਹਿਮਾਚਲ ਵਿੱਚ ਮੌਸਮ ਮਿਲਿਆ-ਜੁਲਿਆ ਰਿਹਾ।

error: Content is protected !!