ਸ਼ਹੀਦ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ CM ਨੇ ਸੌਂਪਿਆ ਇੱਕ ਕਰੋੜ ਰੁਪਏ ਦਾ ਚੈੱਕ, ਭੈਣ ਨੂੰ ਪੰਜਾਬ ਪੁਲਿਸ ‘ਚ ਨੌਕਰੀ

ਸ਼ਹੀਦ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ CM ਨੇ ਸੌਂਪਿਆ ਇੱਕ ਕਰੋੜ ਰੁਪਏ ਦਾ ਚੈੱਕ, ਭੈਣ ਨੂੰ ਪੰਜਾਬ ਪੁਲਿਸ ‘ਚ ਨੌਕਰੀ

ਚੰਡੀਗੜ੍ਹ (ਵੀਓਪੀ ਬਿਊਰੋ) ਸੰਯੁਕਤ ਕਿਸਾਨ ਮੋਰਚਾ ਅੱਜ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਨੂੰ ਮਿਲਿਆ। ਇਸ ਦੌਰਾਨ ਇਹਨਾਂ ਦੋਵਾਂ ਨੇ ਬੈਠ ਕੇ ਕਿਸਾਨੀ ਮੰਗਾਂ ਬਾਰੇ ਚਰਚਾ ਤਾਂ ਕੀਤੀ ਹੀ ਪਰ ਇਸ ਸਮੇਂ ਸਭ ਤੋਂ ਅਹਿਮ ਮੁੱਦਾ ਸੀ ਖਨੋਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦਾ ਮਾਮਲਾ।ਇਸ ਦੌਰਾਨ ਕਿਸਾਨ ਜਥੇਬੰਦੀਆਂ ਲਗਾਤਾਰ ਪੰਜਾਬ ਸਰਕਾਰ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਹ ਕਰੋੜ ਰੁਪਏ ਦੀ ਮਾਲੀ ਸਹਾਇਤਾ ਦੇਣ ਦੀ ਮੰਗ ਕਰ ਰਹੇ ਸਨ ਅਤੇ ਇਸਦੇ ਨਾਲ ਹੀ ਕਿਸਾਨ ਯੂਨੀਅਨ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਪੰਜਾਬ ਸਰਕਾਰ ਸ਼ੁਭਕਰਨ ਸਿੰਘ ਦੀ ਇੱਕ ਭੈਣ ਨੂੰ ਸਰਕਾਰੀ ਨੌਕਰੀ ਦੇਵੇ। ਅੱਜ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀਆਂ ਇਹਨਾਂ ਮੰਗਾਂ ਉੱਤੇ ਹੀ ਮੋਹਰ ਲਾ ਦਿੱਤੀ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਵੀ ਸਾਰੀ ਜਾਣਕਾਰੀ ਲੋਕਾਂ ਦੀ ਸਾਹਮਣੇ ਰੱਖੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ.. ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਮੁਲਾਕ਼ਾਤ ਕੀਤੀ… ਵਾਅਦੇ ਮੁਤਾਬਕ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ…ਕਿਸਾਨਾਂ ਦੀ ਆਪਣੀ ਸਰਕਾਰ ਹਰ ਦੁੱਖ-ਸੁੱਖ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਖੜੀ ਰਹੇਗੀ…।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਚਾਰ ਮਹੀਨਿਆਂ ਤੋਂ ਕਿਸਾਨ ਸਾਰੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਕਈ ਮੰਗਾਂ ਨੂੰ ਲੈ ਕੇ ਸ਼ੰਭੂ ਸਰਹੱਦ ‘ਤੇ ਹੜਤਾਲ ‘ਤੇ ਹਨ। ਫਰਵਰੀ ‘ਚ ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਮਾਰਿਆ ਗਿਆ ਸੀ।

ਅੱਜ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੀਐੱਮ ਮਾਨ ਨੇ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਪਰਿਵਾਰ ਦੇ ਇੱਕ ਮੈਂਬਰ (ਸ਼ੁਭਕਰਨ ਦੀ ਭੈਣ) ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਵੀ ਦਿੱਤੀ।

ਜ਼ਿਕਰਯੋਗ ਹੈ ਕਿ ਦਿੱਲੀ ਵੱਲ ਮਾਰਚ ਨੂੰ ਲੈ ਕੇ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਹੋਈ ਸੀ। ਇਸ ਦੌਰਾਨ ਗੋਲੀ ਲੱਗਣ ਕਾਰਨ ਸ਼ੁਭਕਰਨ ਸਿੰਘ ਦੀ ਜਾਨ ਚਲੀ ਗਈ, ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ‘ਤੇ ਪਹੁੰਚ ਗਿਆ।

ਪਾਰਲੀਮੈਂਟ ਚੋਣਾਂ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਘਿਰਾਓ ਕਰਕੇ ਕਿਸਾਨਾਂ ਨੇ ਵੀ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਸਰਕਾਰ ਸ਼ੁਭਕਰਨ ਸਿੰਘ ਦੀ ਮੌਤ ‘ਤੇ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਵੇਗੀ।

ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਭਕਰਨ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਵੀ ਸੌਂਪਿਆ। ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀਕੇ ਸਿੰਘ, ਡੀਜੀਪੀ ਗੌਰਵ ਯਾਦਵ, ਏਡੀਜੀਪੀ ਇੰਟੈਲੀਜੈਂਸ ਜਸਕਰਨ ਸਿੰਘ ਸਮੇਤ ਕਈ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।

error: Content is protected !!