Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
July
10
ਇੱਕਦਮ ਬਦਲਿਆ ਮੌਸਮ ਦਾ ਮਿਜ਼ਾਜ, ਰੈੱਡ ਅਲਰਟ ਕਾਰਨ ਸਕੂਲ ਬੰਦ ਰੱਖਣ ਦੇ ਹੁਕਮ, ਐਡਵਾਈਜ਼ਰੀ ਜਾਰੀ
Haryana
Himachal
Latest News
National
Politics
Punjab
ਇੱਕਦਮ ਬਦਲਿਆ ਮੌਸਮ ਦਾ ਮਿਜ਼ਾਜ, ਰੈੱਡ ਅਲਰਟ ਕਾਰਨ ਸਕੂਲ ਬੰਦ ਰੱਖਣ ਦੇ ਹੁਕਮ, ਐਡਵਾਈਜ਼ਰੀ ਜਾਰੀ
July 10, 2024
Voice of Punjab
ਪੰਜਾਬ ਵਿਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ ਇਕਦਮ ਬਦਲੇ ਮੌਸਮ ਨੇ ਜਿਥੇ ਗਰਮੀ ਕਰ ਦਿਤੀ ਹੈ ਉਥੇ ਹੀ ਹੋਰਨਾਂ ਸ਼ਹਿਰਾਂ ਵਿਚ ਵੀ ਮੋਸਮ ਕਾਰਨ ਪਰੇਸ਼ਾਨੀ ਖੜੀ ਹੋ ਰਹੀ ਹੈ।ਗਰਮੀਆਂ ਦੀਆਂ ਛੁੱਟੀਆਂ ਖਤਮ ਹੁੰਦੇ ਹੀ ਜ਼ਿਆਦਾਤਰ ਸੂਬਿਆਂ ਵਿੱਚ ਬਾਰਿਸ਼ ਸ਼ੁਰੂ ਹੋ ਗਈ ਸੀ । ਜੁਲਾਈ ਦੇ ਪਹਿਲੇ ਹਫ਼ਤੇ ਤੋਂ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਹ ਮੌਸਮ ਜਿੱਥੇ ਹੀਟਵੇਵ ਤੋਂ ਬਾਅਦ ਠੰਢ ਦਾ ਅਹਿਸਾਸ ਕਰਵਾ ਰਿਹਾ ਹੈ, ਉੱਥੇ ਹੀ ਬੱਚਿਆਂ ਲਈ ਵੀ ਕਿਸੇ ਖਤਰੇ ਤੋਂ ਘੱਟ ਨਹੀਂ ਹੈ। ਇਸ ਦੇ ਮੱਦੇਨਜ਼ਰ ਕਈ ਥਾਵਾਂ ‘ਤੇ ਸਕੂਲ ਬੰਦ ਕਰ ਦਿੱਤੇ ਗਏ ਹਨ।
ਮਹਾਰਾਸ਼ਟਰ ਅਤੇ ਕਰਨਾਟਕ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ । ਮੁੰਬਈ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ । ਇੱਥੋਂ ਤੱਕ ਕਿ ਮੁੰਬਈ ਲੋਕਲ ਨੂੰ ਵੀ ਕੁਝ ਰੂਟਾਂ ‘ਤੇ ਬੰਦ ਕਰ ਦਿੱਤਾ ਗਿਆ ਹੈ । ਇਸ ਸਥਿਤੀ ਵਿੱਚ ਬੱਚਿਆਂ ਦਾ ਸਕੂਲ ਜਾਣਾ ਸੰਭਵ ਨਹੀਂ ਸੀ । ਮੁੰਬਈ ਦੇ ਜ਼ਿਆਦਾਤਰ ਖੇਤਰਾਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਸਕੂਲਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਕਰਨਾਟਕ ਦੇ ਕਈ ਜ਼ਿਲ੍ਹੇ ਭਾਰੀ ਮੀਂਹ ਨਾਲ ਪ੍ਰਭਾਵਿਤ ਹਨ । ਸਭ ਤੋਂ ਵੱਧ ਅਸਰ ਦੱਖਣੀ ਕੰਨੜ, ਉਡੁਪੀ ਅਤੇ ਉੱਤਰ ਕੰਨੜ ਵਰਗੇ ਤੱਟਵਰਤੀ ਖੇਤਰਾਂ ‘ਤੇ ਪਿਆ ਹੈ। ਬੈਂਗਲੁਰੂ ਸਥਿਤ ਮੌਸਮ ਵਿਭਾਗ ਨੇ 12 ਜੁਲਾਈ, 2024 ਤੱਕ ਕਰਨਾਟਕ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ । ਇਨ੍ਹਾਂ ਤਿੰਨਾਂ ਥਾਵਾਂ ‘ਤੇ ਦੋ ਦਿਨਾਂ ਲਈ ਬਾਰਿਸ਼ ਦਾ ਰੈੱਡ ਅਲਰਟ ਸੀ, ਜਦਕਿ 10 ਅਤੇ 11 ਜੁਲਾਈ ਨੂੰ ਯੈਲੋ ਅਲਰਟ ਹੈ । ਇਸ ਸਥਿਤੀ ਦੇ ਮੱਦੇਨਜ਼ਰ ਜ਼ਿਆਦਾਤਰ ਜ਼ਿਲ੍ਹਿਆਂ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ 12 ਜੁਲਾਈ ਤੱਕ ਬੰਦ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਹਰ ਸਾਲ ਜੁਲਾਈ ਮਹੀਨੇ ਵਿੱਚ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਜਾਂਦਾ ਹੈ। ਪਿਛਲੇ ਕਈ ਦਿਨਾਂ ਤੋਂ ਹੈ ਟਾਈਡ ਕਾਰਨ ਮੁੰਬਈ ਦੀ ਹਾਲਤ ਵੀ ਠੀਕ ਨਹੀਂ ਹੈ । ਅਜਿਹੇ ਵਿੱਚ ਮੁੰਬਈ ਦੇ ਜ਼ਿਆਦਾਤਰ ਸਕੂਲ, ਕਾਲਜ ਅਤੇ ਹੋਰ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ, ਅਜਿਹੇ ਮੌਸਮ ਵਿੱਚ ਆਵਾਜਾਈ ਦਾ ਕੋਈ ਭਰੋਸਾ ਨਹੀਂ ਰਹਿੰਦਾ ਅਤੇ ਮੌਸਮੀ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।
Post navigation
ਕਿਸਾਨ ਨੂੰ ਡੰਗਕੇ ਭੱਜਿਆ ਸੱਪ, ਕਿਸਾਨ ਦੀ ਬਜਾਏ ਹੋਈ ਸੱਪ ਦੀ ਮੌ+ਤ, ਘਬਰਾਹਟ ਚ ਕਿਸਾਨ ਸੱਪ ਨੂੰ ਲੈਕੇ ਪਹੁੰਚਿਆ ਹਸਪਤਾਲ
ਉੱਤਰਾਖੰਡ ‘ਚ ਜ਼ਮੀਨ ਖਿਸਕਣ ਕਾਰਨ ਡਿੱਗਿਆ ਪਹਾੜ, ਸੁਰੰਗ ਨਾ ਹੁੰਦੀ ਤਾਂ ਲੱਗ ਜਾਂਦੇ ਲਾ+ਸ਼ਾਂ ਦੇ ਢੇਰ!, ਵਾਹਨ ਗਏ ਦੱਬੇ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us