ਪਾਕਿਸਤਾਨ ‘ਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ‘ਚ ਭਾਰਤ ਨੇ ਖੇਡਣ ਤੋਂ ਕੀਤਾ ਇਨਕਾਰ, ਕਿਹਾ- ਦੁਬਈ ‘ਚ ਖੇਡ ਲਵਾਂਗੇ ਪਰ ਪਾਕਿਸਤਾਨ ‘ਚ ਨਹੀਂ

ਪਾਕਿਸਤਾਨ ‘ਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ‘ਚ ਭਾਰਤ ਨੇ ਖੇਡਣ ਤੋਂ ਕੀਤਾ ਇਨਕਾਰ, ਕਿਹਾ- ਦੁਬਈ ‘ਚ ਖੇਡ ਲਵਾਂਗੇ ਪਰ ਪਾਕਿਸਤਾਨ ‘ਚ ਨਹੀਂ

ਨਵੀਂ ਦਿੱਲੀ (ਵੀਓਪੀ ਬਿਊਰੋ) T-20 Cricket World Cup ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਨੇ ਹੁਣ ਅਗਲੇ ਟੂਰਨਾਮੈਂਟ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿੱਥੇ ਇੱਕ ਪਾਸੇ ਭਾਰਤੀ ਕ੍ਰਿਕਟ ਟੀਮ ਯੰਗ ਬ੍ਰਿਗੇਡ ਦੇ ਨਾਲ ਬਿਨਾਂ ਆਪਣੇ ਅਨੁਭਵੀ ਖਿਡਾਰੀਆਂ ਤੋਂ ਜ਼ਿੰਬਾਬੇਵ ਦੇ ਖਿਲਾਫ 5 ਮੈਚਾਂ ਦੀ ਟੀ-20 ਸੀਰਜ਼ ਖੇਡ ਰਿਹਾ ਹੈ। ਇਸ ਤੋਂ ਬਾਅਦ ਵੀ ਭਾਰਤੀ ਕ੍ਰਿਕਟ ਟੀਮ ਕਈ ਵੱਡੇ ਮੁਕਾਬਲਿਆਂ ‘ਚ ਹਿੱਸਾ ਲਵੇਗੀ। ਇਸ ਦੌਰਾਨ ਹੀ ਭਾਰਤੀ ਕ੍ਰਿਕਟ ਟੀਮ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਅਗਲੇ ਸਾਲ 2025 ਵਿੱਚ ਪਾਕਿਸਤਾਨ ਵਿੱਚ ਹੋਣੀ ਹੈ। ਇਸ ਇਵੈਂਟ ਤੋਂ ਪਹਿਲਾਂ ਵੀ ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਕਿਹਾ ਸੀ ਕਿ ਭਾਰਤ ਪਾਕਿਸਤਾਨ ਦਾ ਦੌਰਾ ਨਹੀਂ ਕਰੇਗਾ, ਪਰ ਉਦੋਂ ਹੀ ਦੂਜੇ ਪਾਸੇ ਪਾਕਿਸਤਾਨ ਕ੍ਰਿਕਟ ਬੋਰਡ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਬੀਸੀਸੀਆਈ ਭਾਰਤ ਪਾਕਿਸਤਾਨ ਦਾ ਦੌਰਾ ਨਹੀਂ ਕਰੇਗਾ। ਇਸ ਦੇ ਨਾਲ ਹੀ ਬੀਸੀਸੀਆਈ ਵੱਲੋਂ ਆਈਸੀਸੀ ਨੂੰ ਇਸ ਗੱਲ ‘ਤੇ ਜ਼ੋਰ ਦੇ ਕੇ ਕਿਹਾ ਜਾ ਰਿਹਾ ਹੈ ਕਿ ਉਹ ਚੈਂਪੀਅਨਜ਼ ਟਰਾਫੀ ਦੇ ਸਥਾਨ ਨੂੰ ਬਦਲਣ ਦੀ ਕੋਸ਼ਿਸ਼ ਕਰੇ। ਭਾਰਤ ਵੱਲੋਂ ਚੈਂਪੀਅਨਜ਼ ਟਰਾਫੀ ਦੇ ਮੈਚ ਦੁਬਈ ਜਾਂ ਸ੍ਰੀਲੰਕਾ ਵਿੱਚ ਕਰਵਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਭਾਰਤ ਦੇ ਪਾਕਿਸਤਾਨ ਨਾ ਜਾਣ ਦੇ ਫੈਸਲੇ ਨੂੰ ਲੈ ਕੇ ਬੀਸੀਸੀਆਈ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਇਸ ਤੋਂ ਪਹਿਲਾਂ ਵੀ ਭਾਰਤ ਤੇ ਪਾਕਿਸਤਾਨ ਵਿਚਾਲੇ ਗੱਲਬਾਤ ਸੌਖਾਲੇ ਤਰੀਕੇ ਦੇ ਨਾਲ ਨਹੀਂ ਹੋ ਰਹੀ ਹੈ। ਜਿੱਥੇ ਭਾਰਤੀ ਦੇ ਸਿਆਸੀ ਰਿਸ਼ਤੇ ਇੱਕ-ਦੂਜੇ ਦੇ ਨਾਲ ਸਹੀ ਨਹੀਂ ਹਨ, ਇੱਥੇ ਹੀ ਭਾਰਤ ਦੀ ਬਾਲੀਵੁੱਡ-ਮਿਊਜ਼ਕ ਤੇ ਐਂਟਰਨੇਟਮੈਂਟ ਇੰਡਸਟਰੀ ਵੱਲੋਂ ਵੀ ਪਾਕਿਸਤਾਨੀ ਕਲਾਕਾਰਾਂ ਨੂੰ ਬੈਨ ਕੀਤਾ ਹੋਇਆ ਹੈ। ਦੂਜੇ ਪਾਸੇ ਇਸ ਤਰ੍ਹਾਂ ਦੀ ਖਬਰ ਆਉਣੀ ਵੀ ਪਾਕਿਸਤਾਨ ਲਈ ਸਹੀ ਨਹੀਂ ਹੈ। ਭਾਰਤ ਨੇ 2008 ਤੋਂ ਬਾਅਦ ਪਾਕਿਸਤਾਨ ਦਾ ਦੌਰਾ ਨਹੀਂ ਕੀਤਾ ਹੈ।

ਪਾਕਿਸਤਾਨ ਨੇ ਪਿਛਲੇ ਸਾਲ ਏਸ਼ੀਆ ਕੱਪ ਦੀ ਮੇਜ਼ਬਾਨੀ ਕੀਤੀ ਸੀ ਪਰ ਭਾਰਤ ਦੇ ਪਾਕਿਸਤਾਨ ਨਾ ਜਾਣ ਦੀ ਜ਼ਿੱਦ ਤੋਂ ਬਾਅਦ ਹਾਈਬ੍ਰਿਡ ਮਾਡਲ ‘ਤੇ ਏਸ਼ੀਆ ਕੱਪ ਖੇਡਣ ਦਾ ਫੈਸਲਾ ਕੀਤਾ ਗਿਆ। ਭਾਰਤੀ ਟੀਮ ਨੇ ਸ਼੍ਰੀਲੰਕਾ ਵਿੱਚ ਏਸ਼ੀਆ ਕੱਪ ਵਿੱਚ ਆਪਣੇ ਮੈਚ ਖੇਡੇ। ਭਾਰਤੀ ਟੀਮ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਉਨ੍ਹਾਂ ਨੂੰ ਪਾਕਿਸਤਾਨ ਜਾ ਕੇ ਏਸ਼ੀਆ ਕੱਪ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ।

8 ਰਾਜਾਂ ਵਿਚਾਲੇ ਖੇਡੀ ਜਾਣ ਵਾਲੀ ਚੈਂਪੀਅਨਜ਼ ਟਰਾਫੀ ਅਗਲੇ ਸਾਲ 2025 ‘ਚ ਫਰਵਰੀ-ਮਾਰਚ ਮਹੀਨੇ ਸ਼ੁਰੂ ਹੋਣ ਵਾਲੀ ਹੈ, ਜਿਸ ਦੀ ਮੇਜ਼ਬਾਨੀ ਪਾਕਿਸਤਾਨ ਕਰੇਗਾ। ਭਾਰਤ ਅਤੇ ਸ਼੍ਰੀਲੰਕਾ ਨਾਲ 1996 ਦੇ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਪਾਕਿਸਤਾਨ ਨੂੰ ਕਿਸੇ ਵੱਡੇ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ।

error: Content is protected !!