ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਅੱਜ ਤੇ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਦੀ ਚੇਤਾਵਨੀ

ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਅੱਜ ਤੇ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਦੀ ਚੇਤਾਵਨੀ

ਜਲੰਧਰ (ਵੀਓਪੀ ਬਿਊਰੋ) ਪਿਛਲੇ ਕਈ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਮੌਸਮ ਉੱਪਰ ਹੇਠਾ ਹੋ ਰਿਹਾ ਹੈ ਕਦੇ ਗਰਮੀ ਕਦੀ ਬਾਰਿਸ਼ ਕਦੇ ਹੁੰਮਸ ਭਰੇ ਮੌਸਮ ਤੋਂ ਲੋਕਾਂ ਨੂੰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਲਗਾਤਾਰ ਬਦਲ ਰਹੇ ਮੌਸਮ ਕਾਰਨ ਲੋਕਾਂ ਦੀ ਸਿਹਤ ਵਿੱਚ ਵੀ ਫਰਕ ਪੈ ਰਿਹਾ ਹੈ। ਹੁਣ ਮੌਸਮ ਵਿਭਾਗ ਵੱਲੋਂ ਜਾਣਕਾਰੀ ਮਿਲੀ ਹੈ ਕਿ ਅੱਜ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਭਾਰੀ ਬਾਰਿਸ਼ ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋ ਸਕਦੀ ਹੈ।


ਪੰਜਾਬ ‘ਚ ਭਾਰੀ ਬਾਰਿਸ਼ ਦੇ ਅਲਰਟ ਨੂੰ ਦੇਖਦੇ ਹੋਇਆ ਮੌਸਮ ਵਿਭਾਗ ਨੇ ਪਹਿਲਾਂ ਯੈਲੋ ਅਲਰਟ ਜਾਰੀ ਕਰ ਦਿੱਤਾ ਸੀ। ਭਾਰੀ ਬਾਰਿਸ਼ ਦੇ ਨਾਲ ਜਿੱਥੇ ਕੁਝ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ, ਉੱਥੇ ਹੀ ਭਾਰੀ ਬਾਰਿਸ਼ ਦੇ ਨਾਲ ਕਈ ਲੋਕਾਂ ਦੇ ਗਰਮੀ ਤੋਂ ਰਾਹਤ ਮਿਲਣ ਦੇ ਨਾਲ ਖੁਸ਼ ਵੀ ਨਜ਼ਰ ਆ ਰਹੀ ਹੈ। ਉੱਥੇ ਹੀ ਭਾਰੀ ਬਾਰਿਸ਼ ਪੈਂਦੀ ਹੈ ਤਾਂ ਕਈ ਹੇਠ ਇਲਾਕਿਆਂ ਵਿੱਚ ਹੜਾਂ ਵਰਕੇ ਹਾਲਾਤ ਵੀ ਬਣਨ ਦੀ ਸੰਭਾਵਨਾ ਹੈ, ਜਿਨਾਂ ਨਾਲ ਜਿਠਣ ਲਈ ਵੀ ਸਰਕਾਰ ਅਤੇ ਪ੍ਰਸ਼ਾਸਨ ਨੇ ਤਿਆਰੀ ਕੀਤੀ ਹੋਈ ਹੈ। ਇਹ ਤਾਂ ਆਉਣ ਵਾਲਾ ਹਿੱਸਾ ਹੀ ਦੱਸੇਗਾ ਕਿ ਮੌਨਸੂਨ ਦੀ ਇਹ ਬਾਰਿਸ਼ ਪੰਜਾਬ ਵਿੱਚ ਕਿੰਨਾ ਫਾਇਦਾ ਤੇ ਕਿੰਨਾ ਨੁਕਸਾਨ ਲੈ ਕੇ ਆਉਂਦੀ ਹੈ ਫਿਲਹਾਲ ਵੱਧਦੇ ਹਾਂ ਖਬਰ ਵੱਲ।

ਅੱਜ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਮੀਂਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੇਗਾ। ਅਨੁਮਾਨ ਹੈ ਕਿ 12 ਤਰੀਕ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਕੱਲ੍ਹ ਸ਼ਾਮ ਅੰਮ੍ਰਿਤਸਰ ਵਿੱਚ ਵੀ ਮੀਂਹ ਪਿਆ, ਜਦੋਂ ਕਿ ਪੰਜਾਬ ਦਾ ਬਾਕੀ ਹਿੱਸਾ ਸੁੱਕਾ ਰਿਹਾ ਅਤੇ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮਾਨਸਾ, ਬਠਿੰਡਾ, ਮੁਕਤਸਰ, ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਂਹ ਦੀ ਸੰਭਾਵਨਾ ਸਿਰਫ 25 ਤੋਂ 50% ਹੈ। ਜਦੋਂ ਕਿ 12 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

error: Content is protected !!