ਪਿੰਡ ਦੇ ਬੱਸ ਅੱਡੇ ‘ਤੇ ਉਨ੍ਹਾਂ ਦੀ ਬੱਚੀ ਦੀ ਸਹੇਲੀ ਵੀ ਖੜ੍ਹੀ ਸੀ ਜਿਸ ਨੇ ਵੀ ਫਰੀਦਕੋਟ ਵਿਚ ਉਹੀ ਟੈਸਟ ਦੇਣ ਆਉਣਾ ਸੀ। ਕਾਰ ਸਵਾਰ ਸਖਸ਼ ਨੇ ਉਸ ਬੱਚੀ ਨੂੰ ਵੀ ਆਪਣੇ ਨਾਲ ਹੀ ਬਿਠਾ ਲਿਆ ਪਰ ਕੋਟਕਪੂਰਾ ਤੋਂ ਫਰੀਦਕੋਟ ਰੋਡ ‘ਤੇ ਇਕ ਦਰੱਖਤ ਉਨ੍ਹਾਂ ਦੀ ਚੱਲਦੀ ਕਾਰ ‘ਤੇ ਡਿੱਗ ਗਿਆ ਜਿਸ ਕਾਰਨ ਕਾਰ ਵਿਚ ਸਵਾਰ 5 ਲੋਕ ਗੰਭੀਰ ਜ਼ਖਮੀਂ ਹੋ ਗਏ
ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਨੇ ਲੋਕਾਂ ਦੀ ਮਦਦ ਨਾਲ ਜੀ. ਜੀ. ਐੱਸ ਮੈਡੀਕਲ ਹਸਪਤਾਲ ਦਾਖਲ ਕਰਵਾਇਆ। ਇਸ ਦੌਰਾਨ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ 13 ਸਾਲਾ ਸਕੂਲੀ ਵਿਦਿਆਰਥਣ ਸਹਿਜਪ੍ਰੀਤ ਕੌਰ ਦਮ ਤੋੜ ਗਈ ਜਦਕਿ ਬਾਕੀ ਚਾਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਮ੍ਰਿਤਕ ਸਹਿਜਪ੍ਰੀਤ ਕੌਰ ਨੂੰ ਹੀ ਕਾਰ ਸਵਾਰ ਉਸ ਦੀ ਸਹੇਲੀ ਨੇ ਲਿਫਟ ਦਿੱਤੀ ਸੀ। ਫਿਲਹਾਲ ਇਸ ਮਾਮਲੇ ਵਿਚ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।