ਰੋਡ ਤੇ ਖੜ੍ਹੀ ਲਗਜ਼ਰੀ ਬੱਸ ਨੂੰ ਤੇਜ਼ ਰਫਤਾਰ ਟਰੱਕ ਨੇ ਮਾਰੀ ਟੱਕਰ, ਬੱਸ ਡਰਾਈਵਰ ਸਮੇਂਤ 6 ਦੀ ਮੌ+ਤ, ਟਾਇਰ ਬਦਲ ਰਿਹਾ ਸੀ ਡਰਾਈਵਰ

ਅੱਜਕੱਲ ਤੇਜ਼ ਰਫਤਾਰ ਕਈ ਲੋਕਾਂ ਦੀ ਜਿੰਦਗੀ ਲੈ ਚੁੱਕੀ ਹੈ ਇਸੇ ਤਰ੍ਹਾਂ ਦੀ ਘਟਨਾ ਵਾਪਰੀ ਹੈ ਗੁਜਰਾਤ ਵਿੱਚ ਗੁਜਰਾਤ ਦੇ ਆਨੰਦਪੁਰ ਨੇੜੇ ਇੱਕ ਬੱਸ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਅੱਠ ਲੋਕ ਗੰਭੀਰ ਜ਼ਖ਼ਮੀ ਹਨ। ਇਹ ਹਾਦਸਾ ਅਹਿਮਦਾਬਾਦ ਵਡੋਦਰਾ ਐਕਸਪ੍ਰੈਸ ਹਾਈਵੇਅ ‘ਤੇ ਵਾਪਰਿਆ। 15 ਜੁਲਾਈ ਨੂੰ ਸਵੇਰੇ 4:30 ਵਜੇ ਦੇ ਕਰੀਬ ਇਕ ਟਰੱਕ ਨੇ ਲਗਜ਼ਰੀ ਬੱਸ ਨੂੰ ਟੱਕਰ ਮਾਰ ਦਿੱਤੀ। 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਤਿੰਨ ਹੋਰ ਲੋਕਾਂ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਬੱਸ ਮਹਾਰਾਸ਼ਟਰ ਤੋਂ ਰਾਜਸਥਾਨ ਜਾ ਰਹੀ ਸੀ। ਆਨੰਦ ਨੇੜੇ ਬੱਸ ਪੰਕਚਰ ਹੋ ਗਈ। ਇਸ ਕਾਰਨ ਬੱਸ ਦੇ ਡਰਾਈਵਰ ਅਤੇ ਸਵਾਰੀਆਂ ਬੱਸ ਦੇ ਹੇਠਾਂ ਹੀ ਖੜ੍ਹੇ ਸਨ। ਉਦੋਂ ਇੱਕ ਟਰੱਕ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਆਨੰਦ ਫਾਇਰ ਬ੍ਰਿਗੇਡ, ਐਕਸਪ੍ਰੈੱਸ ਹਾਈਵੇਅ ਪੈਟਰੋਲਿੰਗ ਟੀਮ ਅਤੇ ਆਨੰਦ ਦਿਹਾਤੀ ਪੁਲਸ ਮੌਕੇ ‘ਤੇ ਪਹੁੰਚ ਗਈ। ਸਾਰੇ ਜ਼ਖਮੀਆਂ ਨੂੰ ਆਨੰਦ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਟੱਕਰ ਤੋਂ ਬਾਅਦ ਬੱਸ ਅਤੇ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਇਸ ਤੋਂ ਪਹਿਲਾਂ 12 ਜੁਲਾਈ ਨੂੰ ਗੁਜਰਾਤ ਦੇ ਪਾਟਨ ਜ਼ਿਲ੍ਹੇ ‘ਚ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ ਸੀ। ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 2 ਲੋਕ ਜ਼ਖਮੀ ਹੋ ਗਏ। ਇਹ ਟੱਕਰ ਰਾਧਨਪੁਰ ਕਸਬੇ ਦੇ ਖਾੜੀ ਪੁਲ ਨੇੜੇ ਹੋਈ। ਸਾਹਮਣੇ ਤੋਂ ਆ ਰਹੇ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਮੌਤ ਹੋ ਗਈ। ਟਰੱਕ ਦੇ ਡਰਾਈਵਰ ਅਤੇ ਕਲੀਨਰ ਦੀ ਵੀ ਮੌਤ ਹੋ ਗਈ।

ਅਹਿਮਦਾਬਾਦ ਵੱਲ ਜਾ ਰਹੀ ਇਕ ਪ੍ਰਾਈਵੇਟ ਲਗਜ਼ਰੀ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਬੱਸ ਸੜਕ ਕਿਨਾਰੇ ਖੜ੍ਹੀ ਹੋ ਗਈ। ਉਨ੍ਹਾਂ ਦੱਸਿਆ ਕਿ ਜਦੋਂ ਟਾਇਰ ਬਦਲਿਆ ਜਾ ਰਿਹਾ ਸੀ ਤਾਂ ਬੱਸ ਦੀਆਂ ਸਵਾਰੀਆਂ ਹੇਠਾਂ ਉਤਰ ਗਈਆਂ ਅਤੇ ਉਨ੍ਹਾਂ ਵਿਚੋਂ ਕੁਝ ਬੱਸ ਦੇ ਅੱਗੇ ਖੜ੍ਹੇ ਹੋ ਕੇ ਉਡੀਕ ਕਰ ਰਹੇ ਸਨ। ਅਚਾਨਕ ਤੇਜ਼ ਰਫਤਾਰ ਨਾਲ ਆ ਰਹੇ ਇਕ ਟਰੱਕ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ।

ਪੁਲਸ ਅਧਿਕਾਰੀ ਨੇ ਦੱਸਿਆ ਕਿ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਵਿਚ ਬੱਸ ਦਾ ਡਰਾਈਵਰ ਵੀ ਸ਼ਾਮਲ ਹੈ। ਪੁਲਸ ਮੁਤਾਬਕ ਮਰਨ ਵਾਲਿਆਂ ਵਿਚ ਤਿੰਨ ਔਰਤਾਂ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

error: Content is protected !!