ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।ਮੌਸਮ ਵਿਭਾਗ ਮੁਤਾਬਕ ਇਸ ਸਾਲ 100 ਫੀਸਦੀ ਮੀਂਹ ਪੈਣ ਦੀ ਉਮੀਦ ਸੀ। ਪਰ ਇਸ ਦੇ ਉਲਟ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਜਾ ਰਿਹਾ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 1 ਜੂਨ ਤੋਂ 15 ਜੁਲਾਈ ਤੱਕ ਪੰਜਾਬ ਵਿੱਚ 34 ਫੀਸਦੀ ਅਤੇ ਹਰਿਆਣਾ ਅਤੇ ਹਿਮਾਚਲ ਵਿੱਚ 35-35 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।ਪਰ ਬੁੱਧਵਾਰ ਅਤੇ ਵੀਰਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਦੋਵਾਂ ਦਿਨਾਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।