ਕੁਨਾਲ ਪਾਸੀ ਵੱਲੋਂ ਰਾਮਾਮੰਡੀ ਥਾਣੇ ਵਿੱਚ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਜੋਤੀ ਨੇ ਉਸ ਨੂੰ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਬੁਲਾਇਆ ਸੀ। ਉਸ ਦੇ ਨਾਲ ਉਸ ਦਾ ਪਤੀ ਅਤੇ ਹੋਰ ਸਾਥੀ ਮੌਜੂਦ ਸਨ। ਸਾਰਿਆਂ ਨੇ ਉਸ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਵਾਲੇ ਹੋਣ ਦਾ ਦਾਅਵਾ ਕੀਤਾ।ਕੁਨਾਲ ਦਾ ਦੋਸ਼ ਹੈ ਕਿ ਮੁਲਜ਼ਮ ਨੇ ਉਸ ‘ਤੇ ਪਿਸਤੌਲ ਤਾਣ ਲਈ ਅਤੇ ਤੇਜ਼ਧਾਰ ਹਥਿਆਰ ਵੀ ਕੱਢ ਲਏ। ਜਿਸ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ। ਪੁਲਿਸ ਨੇ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਲੈ ਲਈਆਂ ਹਨ। ਜਾਂਚ ਦੇ ਆਧਾਰ ‘ਤੇ ਪੁਲਿਸ ਜਲਦ ਹੀ ਮਾਮਲੇ ‘ਚ ਅਗਲੀ ਕਾਰਵਾਈ ਕਰੇਗੀ।